ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਦੀ ਅਗਵਾਈ ਹੇਠ ਮੁਹਾਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਜਥਾ ਰਵਾਨਾ

ਐਸ ਏ ਐਸ ਨਗਰ, 26 ਦਸੰਬਰ (ਸ.ਬ.) ਮਿਉਂਸਪਲ ਕੌਂਸਲਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ ਹੋਇਆ| ਜਥੇ ਨੂੰ ਸ਼੍ਰੋਮਣੀ ਅਕਾਲੀ ਦੇ ਜਥੇਬੰਦਕ ਸਕੱਤਰ ਜਥੇ: ਅਮਰੀਕ ਸਿੰਘ ਮੁਹਾਲੀ ਨੇ ਕੇਸਰੀ ਝੰਡਾ ਦਿਖਾ ਕੇ ਰਵਾਨਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਨੇ ਦੱਸਿਆ ਕਿ ਹਰ ਸਾਲ ਫੇਜ਼-2 ਦੇ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਤੋਂ ਇਹ ਜਥਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ ਜਿਸ ਵਿੱਚ ਬਜ਼ੁਰਗ, ਬੱਚੇ ਅਤੇ ਚਾਹਵਾਨ ਯਾਤਰੀਆਂ ਨੂੰ ਮੁਫਤ ਬੱਸ ਯਾਤਰਾ ਕਰਵਾਈ ਜਾਂਦੀ ਹੈ| ਇਹ ਜਥਾ ਸਵੇਰੇ 6 ਵਜੇ ਮੁਹਾਲੀ ਤੋਂ ਚੱਲ ਕੇ ਰਸਤੇ ਵਿੱਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਦਾ ਹੋਇਆ ਦੇਰ ਰਾਤ ਵਾਪਿਸ ਮੁਹਾਲੀ ਆ ਜਾਂਦਾ ਹੈ ਬੱਸ ਵਿੱਚ ਲੰਗਰ ਪਾਣੀ ਅਤੇ ਹਰ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ| ਇਸ ਮੌਕੇ ਗੁ: ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਧੀ ਵੱਲੋਂ ਵਿਸ਼ੇਸ਼ ਤੌਰ ਤੇ ਜਥੇਦਾਰ ਅਮਰੀਕ ਸਿੰਘ ਮੁਹਾਲੀ, ਰਾਜਾ ਮੁਹਾਲੀ ਅਤੇ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ| ਇਸ ਜਥੇ ਨੂੰ ਐਸ.ਐਸ. ਨਿੱਝਰ ਟਰਾਂਸਪੋਰਟਰ, ਗੋਗਾ ਜਿੰਦਲ, ਬਲਤੇਜ ਸਿੰਘ ਨੇ ਵੀ ਵਿਸ਼ੇਸ਼ ਸਹਿਯੋਗ   ਦਿੱਤਾ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਲਾਂਡਰਾਂ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਮੁਹਾਲੀ, ਮਨਮੋਹਨਜੀਤ ਸਿੰਘ, ਜੇ.ਐਸ. ਸੋਧੀ, ਐਮ.ਆਰ. ਅਰੋੜਾ, ਹਰਿੰਦਰਪਾਲ ਸਿੰਘ, ਅਵਤਾਰ ਸਿੰਘ, ਰਜਿੰਦਰ ਕੌਰ, ਕਰਮਦੀਪ ਕੌਰ, ਰਣਜੀਤ ਸਿੰਘ, ਰਜਿੰਦਰ ਸਿੰਘ ਛਤਵਾਲ, ਰਾਧਾ ਰਾਣੀ, ਅਵਨਿੰਦਰ ਕੌਰ, ਮਹੀਪਾਲ ਸਿੰਘ, ਪਰਮਜੀਤ ਸਿੰਘ ਬੌਬੀ, ਮਿਸਿਜ਼ ਵਾਲੀਆ, ਮਿਸਿਜ਼ ਪੰਧੇਰ, ਕੁਲਦੀਪ ਕੌਰ ਛਾਬੜਾ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *