ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਵਲੋਂ ਸਾਲਾਨਾ ਮੈਗਜੀਨ ਪੁਲਾਂਘ ਰਿਲੀਜ

ਐਸ ਏ ਐਸ ਨਗਰ, 28 ਨਵੰਬਰ (ਸ.ਬ.) ਸਰਕਾਰੀ ਐਲੀਮੈਂਟਰੀ ਸਕੂਲ ਫੇਜ਼ 2 ਵਿਖੇ ਸਕੂਲ ਦੇ ਬੱਚਿਆਂ ਵਲੋਂ ਤਿਆਰ ਸਾਲਾਨਾ ਮੈਗਜੀਨ ਪੁਲਾਘ ਨੂੰ ਕੌਂਸਲਰ ਅਤੇ ਸਕੂਲ ਦੀ ਚੇਅਰਪਰਸਨ ਜਸਪ੍ਰੀਤ ਕੌਰ ਮੁਹਾਲੀ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਵਲੋਂ ਰਿਲੀਜ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੇ ਕਿਹਾ ਕਿ ਬੱਚਿਆਂ ਨੇ ਉਮੀਦ ਨਾਲੋਂ ਵੱਧ ਮਿਹਨਤ ਕਰਕੇ ਇਹ ਮੈਗਜੀਨ ਤਿਆਰ ਕੀਤਾ ਹੈ, ਜੋ ਕਿ ਸ਼ਲਾਘਾ ਯੋਗ ਉਪਰਾਲਾ ਹੈ| ਇਸ ਮੌਕੇ ਮੁੱਖ ਅਧਿਆਪਕਾ ਰੇਨੂੰ ਤਿਵਾੜੀ, ਅਧਿਆਪਕਾ ਨਵਨੀਤ ਕੌਰ, ਵਰਿੰਦਰਪਾਲ ਕੌਰ, ਬਲਜਿੰਦਰ ਕੌਰ, ਸ਼ੁਸਮਾ ਰਾਣੀ, ਸਤਿੰਦਰ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਹਰਦੀਪ ਕੌਰ, ਰਾਜੇਸ ਕੁਮਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *