ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਦੀ ਅਗਵਾਈ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਐਸ ਏ ਐਸ ਨਗਰ, 4 ਅਪ੍ਰੈਲ (ਸ.ਬ.) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਦੀ ਅਗਵਾਈ ਵਿੱਚ ਸੰਗਤਾਂ ਦਾ ਜਥਾ ਗੁਰਦੁਆਰਾ ਫੇਜ਼-2 ਤੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ| ਇਸ ਜਥੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸ. ਅਮਰੀਕ ਸਿੰਘ ਮੁਹਾਲੀ ਨੇ ਝੰਡੀ ਦੇ ਕੇ ਰਵਾਨਾ ਕੀਤਾ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪ੍ਰੀਤ ਕੌਰ ਮੁਹਾਲੀ ਨੇ ਦੱਸਿਆ ਕਿ ਇਹ ਜਥਾ ਰਸਤੇ ਵਿੱਚ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਦਾ ਹੋਇਆ ਸੋਲਖੀਆਂ ਸਾਹਿਬ, 6ਵੀਂ ਪਾਤਸ਼ਾਹੀ ਗੁਰਦੁਆਰਾ ਬੰਗਾ ਸਾਹਿਬ ਜੀ ਦੇ ਦਰਸ਼ਨ ਕਰਨ ਉਪਰੰਤ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇਗਾ| ਉਨ੍ਹਾਂ ਦੱਸਿਆ ਕਿ ਇਸ ਬੱਸ ਵਿੱਚ ਸੰਗਤਾਂ ਲਈ ਲੰਗਰ, ਕੋਲਡਰਿੰਕ, ਜਲ, ਫਲ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ, ਗੁਰਦੁਆਰਾ ਫੇਜ਼-2 ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਮਨਮੋਹਨ ਸਿੰਘ, ਐਮ.ਐਲ. ਅਰੋੜਾ, ਸੰਜੇ ਅਰੋੜਾ, ਪਰਮਿੰਦਰ ਸਿੰਘ ਬੌਬੀ, ਰਵਿੰਦਰ ਸਿੰਘ, ਚੰਨਾ, ਅਮਰਜੀਤ ਸਿੰਘ, ਸਰੂਪ ਸਿੰਘ, ਰਾਓ ਨਿਸ਼ਾਨ ਸਿੰਘ, ਚਿਰਨਜੀਵ ਸਿੰਘ, ਸਾਧੂ ਸਿੰਘ ਪੰਧੇਰ, ਪਰਵਿੰਦਰ ਸਿੰਘ, ਪਰਮਜੀਤ ਕੌਰ, ਸੰਦੀਪ ਕੌਰ, ਚਰਨਜੀਤ ਕੌਰ, ਅਮਰਜੀਤ ਕੌਰ, ਅਨੀਤਾ ਰਾਣੀ, ਆਰਤੀ ਸ਼ਰਮਾ, ਓਮਕਾਰ ਮਲਹੋਤਰਾ, ਨੀਤਾ ਪਾਲ, ਜਸਵੀਰ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *