ਕੌਂਸਲਰ ਤਸਿੰਬਲੀ ਦੀ ਅਗਵਾਈ ਵਿੱਚ ਸੈਕਟਰ 67 ਦੇ ਪਾਰਕਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਐਸ ਏ ਐਸ ਨਗਰ, 7 ਜੂਨ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਦੇ ਤਹਿਤ ਸੈਕਟਰ 67 ਦੇ ਸਮੂਹ ਪਾਰਕਾਂ ਦਾ ਨਵੀਨੀਕਰਨ ਕਰਕੇ ਉੱਥੇ ਲੋੜੀਂਦੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਮਿਉਂਸਪਲ ਕੌਂਸਲਰ ਸ੍ਰ. ਪਰਮਿੰਦਰ ਸਿੰਘ ਤਸਿੰਬਲੀ ਦੀ ਅਗਵਾਈ ਵਿੱਚ ਕੀਤੀ ਗਈ|
ਇਸ ਮੌਕੇ ਸ੍ਰ . ਤਸਿੰਬਲੀ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਪਾਰਕਾਂ ਦੇ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕਰ ਦਿੱਤੇ ਗਏ ਹਨ ਜਿਹਨਾਂ ਦੇ ਤਹਿਤ ਪਾਰਕਾਂ ਵਿਚਲੇ ਟ੍ਰੈਕ ਉੱਚੇ ਕਰਵਾਉਣ, ਝੂਲੇ ਠੀਕ ਕਰਵਾਉਣ, ਪਾਰਕਾਂ ਦੇ ਐਂਟਰੀ ਪਾਇੰਟਾਂ ਦੀ ਦਿੱਖ ਨੂੰ ਸੋਹਣਾ ਬਣਾਉਣ ਅਤੇ ਬੈਂਚਾਂ ਦੀ ਮੁਰੰਮਤ ਕਰਵਾਉਣ ਦੇ ਨਾਲ ਨਾਲ ਲੋੜੀਂਦੀਆਂ ਥਾਵਾਂ ਤੇ ਨਵੇਂ ਬੈਂਚ ਲਗਵਾਏ ਜਾਣਗੇ|
ਉਹਨਾਂ ਕਿਹਾ ਕਿ ਉਹ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਾਰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਖੜੌਂਤ ਨਹੀਂ ਆਉਣ ਦਿੱਤੀ ਜਾਵੇਗੀ|
ਪਾਰਕਾਂ ਦੇ ਨਵੀਨੀਕਰਨ ਦੇ ਇਸ ਕੰਮ ਦੀ ਰਸਮੀ ਸ਼ੁਰੂਆਤ ਜੱਥੇਦਾਰ ਕਰਤਾਰ ਸਿੰਘ ਤਸਿੰਬਲੀ ਵਲੋਂ ਟੱਕ ਲਗਾ ਕੇ ਕੀਤੀ ਗਈ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਦੇਵ ਸਿੰਘ, ਗੁਰਮੇਲ ਸਿੰਘ ਜੱਸੋਵਾਲ, ਜਗਦੇਵ ਸਿੰਘ, ਅਜੈਬ ਸਿੰਘ, ਮਹਿੰਦਰ ਸਿੰਘ ਮਲੋਆ, ਸੰਗਤ ਸਿੰਘ, ਜੋਧ ਸਿੰਘ, ਮਨਜੀਤ ਸਿੰਘ ਸੈਣੀ, ਮਹਾਂ ਸਿੰਘ, ਭੁਪਿੰਦਰ ਸਿੰਘ, ਹਰੀਕ੍ਰਿਸ਼ਨ ਸ਼ਰਮਾ, ਜਸਜੀਤ ਸਿੰਘ, ਚਰਨ ਸਿੰਘ, ਹਰਦੀਪ ਸਿੰਘ, ਨਵਤੇਜ ਸਿੰਘ, ਸੁਰਿੰਦਰ ਸਿੰਘ, ਅਸ਼ਵਨੀ, ਸੁਖਦੇਵ ਸਿੰਘ ਸੋਢੀ ਅਤੇ ਹੋਰ ਪਤਵੰਤੇ ਹਾਜਿਰ ਸਨ|

Leave a Reply

Your email address will not be published. Required fields are marked *