ਕੌਂਸਲਰ ਸੋਹਲ ਨੇ ਫੇਜ਼ 4 ਵਿੱਚ ਸਟਾਰਮ ਸੀਵਰ ਦੇ ਕੰਮ ਦੀ ਸ਼ੁਰੂਆਤ ਕਰਵਾਈ

ਐਸ ਏ ਐਸ ਨਗਰ, 17 ਮਾਰਚ (ਸ.ਬ.) ਵਾਰਡ ਨੰਬਰ 11 ਫੇਜ਼ 4 ਵਿੱਚ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਵੱਡੀ ਮੇਨ ਪਾਈਪ (ਸਟਰੋਮ ਸੀਵਰ) ਦੀ ਸਫਾਈ ਦੇ ਕੰਮ ਦੀ ਸੁਰੂਆਤ ਕੀਤੀ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸੋਹਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਸ ਵਾਰਡ ਵਿੱਚ ਸਟਾਰਮ ਸੀਵਰ ਦੀ ਸਫਾਈ ਕਰਵਾਈ ਗਈ ਸੀ ਜਿਸ ਤੇ 12 ਲੱਖ ਦਾ ਖਰਚਾ ਆਇਆ ਸੀ ਅਤੇ ਹੁਣ ਇਸ ਖੇਤਰ ਦੇ ਸਟਾਰਮ ਸੀਵਰ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਉੱਪਰ 14 ਲੱਖ ਦਾ ਹੋਰ ਖਰਚਾ ਹੋਵੇਗਾ|
ਉਹਨਾਂ ਕਿਹਾ ਕਿ ਇਸ ਵਾਰਡ ਵਿਚ ਪਹਿਲਾਂ ਵੀ ਕਈ ਵਿਕਾਸ ਕੰਮ ਹੋ ਚੁੱਕੇ ਹਨ ਅਤੇ ਹੋਰਨਾਂ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਉੱਪਰ ਕਰਵਾਇਆ ਜਾਵੇਗਾ| ਉਹਨਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਪੇਸ਼ ਸਮੱਸਿਆਵਾਂ ਦੇ ਹੱਲ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਤਾਲਮੇਲ ਕਰਕੇ ਇਲਾਕੇ ਦਾ ਵਿਕਾਸ ਕੀਤਾ ਜਾ ਰਿਹਾ ਹੈ|
ਇਸ ਮੌਕੇ ਗੁਰਦੁਆਰਾ ਫੇਜ਼ 4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਫੇਜ਼4 ਦੇ ਸੀਨੀਅਰ ਮੀਤ ਪ੍ਰਧਾਨ ਦਿਆਲ ਸਿੰਘ, ਹੁਸ਼ਿਆਰ ਸਿੰਘ, ਭੁਪਿੰਦਰ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ ਚਾਵਲਾ, ਇੰਦਰ ਸਿੰਘ ਆਨੰਦ, ਡੀ ਆਰ ਮੋਦੀ, ਕਮਲਜੀਤ ਸਿੰਘ, ਮੇਜਰ ਸਿੰਘ, ਜਤਿੰਦਰ ਸਿੰਘ ਬੱਬੂ ਅਤੇ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *