ਕੌਂਸਲ ਚੋਣਾਂ ਵਿੱਚ ਹੂੰਝਾ-ਫੇਰ ਜਿੱਤ ਪ੍ਰਾਪਤ ਕਰਨਗੇ ਕਾਂਗਰਸੀ ਉਮੀਦਵਾਰ : ਮੱਛਲੀ ਕਲਾਂ

ਕੌਂਸਲ ਚੋਣਾਂ ਵਿੱਚ ਹੂੰਝਾ-ਫੇਰ ਜਿੱਤ ਪ੍ਰਾਪਤ ਕਰਨਗੇ ਕਾਂਗਰਸੀ ਉਮੀਦਵਾਰ : ਮੱਛਲੀ ਕਲਾਂ
ਖਰੜ ਦੇ ਸੀਨੀਅਰ ਕਾਂਗਰਸੀ ਆਗੂਆਂ, ਮਹਿਲਾ ਕਾਂਗਰਸੀ ਆਗੂਆਂ ਅਤੇ ਸਾਬਕਾ ਕੌਂਸਲਰਾਂ ਵਲੋਂ ਮੱਛਲੀ ਕਲਾਂ ਦਾ ਸਨਮਾਨ
ਖਰੜ, 18 ਜੁਲਾਈ (ਸ਼ਮਿੰਦਰ ਸਿੰਘ) ਖਰੜ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂਆਂ, ਮਹਿਲਾ ਕਾਂਗਰਸੀ ਆਗੂਆਂ ਅਤੇ ਸਾਬਕਾ ਕੌਂਸਲਰਾਂ ਵਲੋਂ ਸਾਂਝੇ ਤੌਰ ਤੇ ਮਾਰਕੀਟ ਕਮੇਟੀ ਖਰੜ ਦੇ ਨਵ-ਨਿਯੁਕਤ              ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਉਨ੍ਹਾਂ ਦੇ ਦਫਤਰ ਵਿਖੇ ਸਨਮਾਨ ਕੀਤਾ ਗਿਆ| ਆਗੂਆਂ ਨੇ ਕਿਹਾ ਕਿ ਸ੍ਰੀ ਸ਼ਰਮਾ ਦੀ ਬਤੌਰ ਚੇਅਰਮੈਨ ਨਿਯੁਕਤੀ ਉਨ੍ਹਾਂ ਦੀਆਂ ਪਾਰਟੀ ਅਤੇ ਲੋਕਾਂ ਪ੍ਰਤੀ ਸਮਰਪਿਤ ਸੇਵਾਵਾਂ ਦਾ ਸਨਮਾਨ ਹੈ| ਉਨ੍ਹਾਂ ਕਿਹਾ ਕਿ ਮੱਛਲੀ ਕਲਾਂ ਦੀ ਨਿਯੁਕਤੀ ਨਾਲ ਉਨ੍ਹਾਂ ਨੂੰ ਪੱਕੀ ਆਸ ਬੱਝੀ ਹੈ ਕਿ ਹੁਣ ਇਲਾਕਾ ਆਗੂ-ਰਹਿਤ ਨਹੀਂ ਰਿਹਾ ਅਤੇ ਇਲਾਕੇ ਦੇ ਰਹਿੰਦੇ ਵਿਕਾਸ ਕਾਰਜ ਛੇਤੀ ਹੀ              ਨੇਪਰੇ ਚੜ੍ਹਨਗੇ| ਇਸ ਮੌਕੇ ਸ੍ਰੀ ਮਛਲੀ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਵਿੱਚ ਜ਼ੋਰ-ਸ਼ੋਰ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ| ਨਗਰ ਨਿਗਮ ਅਤੇ ਮਿਉਂਸਪਲ ਕੌਂਸਲ ਚੋਣਾਂ ਬਾਰੇ ਗੱਲ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਵਾਰ ਆਗਾਮੀ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਵਿਕਾਸ ਦੇ ਮੁੱਦੇ ਤੇ ਹੀ ਹੂੰਝਾ-ਫੇਰ ਜਿੱਤ ਪ੍ਰਾਪਤ ਕਰਨਗੇ|
ਇਸ ਮੌਕੇ ਸੁਨੀਲ ਕੁਮਾਰ ਖਾਨਪੁਰ-ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਖਰੜ, ਹਰਵਿੰਦਰ ਸਿੰਘ ਜੌਲੀ-ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਖਰੜ, ਕਮਲ ਕਿਸ਼ੋਰ ਸ਼ਰਮਾ-ਸਾਬਕਾ ਕੌਂਸਲਰ, ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਜ਼ਿਲ੍ਹਾ ਮੁਹਾਲੀ ਅਤੇ ਡਾਇਰੈਕਟਰ ਬੈਂਕਫਿੰਕੋ, ਸੀਨੀਅਰ ਕਾਂਗਰਸੀ ਆਗੂ ਹਰਨੇਕ ਸਿੰਘ ਲੌਂਗੀਆ, ਤੇਜਾ ਸਿੰਘ ਜੰਡੂ, ਅਮਰੀਕ ਸਿੰਘ ਹੈਪੀ, ਗਿਆਨ ਸਿੰਘ ਬਾਜਵਾ, ਹਰਪ੍ਰੀਤ ਸਿੰਘ ਰਾਜੂ, ਐਡਵੋਕੇਟ ਨਰਿੰਦਰ ਸਿੰਘ, ਅਗਰਵਾਲ ਰਤੀਸ਼ ਕੁਮਾਰ ਬੁੱਗਾ, ਗੁਰਿੰਦਰ ਸਿੰਘ ਗੁੱਡੂ-ਸਾਬਕਾ ਸਰਪੰਚ ਬਡਾਲਾ, ਅਮਰਜੀਤ ਸਿੰਘ, ਹਰਬੰਸ ਸਿੰਘ ਭੱਟੀ, ਸੁਰਿੰਦਰ ਸਿੰਘ, ਬਲਵਿੰਦਰ ਕੌਰ, ਰਜਨੀ ਬਾਲਾ, ਰਵਿੰਦਰ ਸਿੰਘ ਬੱਲੀ ਤੋਂ ਇਲਾਵਾ ਕਾਫੀ ਗਿਣਤੀ ਵਿੱਚ ਕਾਂਗਰਸ ਆਗੂ ਅਤੇ ਵਰਕਰ ਮੌਜੂਦ ਸਨ|

Leave a Reply

Your email address will not be published. Required fields are marked *