ਕੌਮਾਂਤਰੀ ਯੋਗਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਲਈ ਸਾਰੇ ਪ੍ਰਬੰਧ ਮੁਕੰਮਲ : ਮਾਨ

ਐਸ.ਏ.ਐਸ.ਨਗਰ, 19 ਜੂਨ (ਸ.ਬ.) 21 ਜੂਨ ਨੂੰ ਕੌਮਾਂਤਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਬਹੁਮੰਤਵੀ ਖੇਡ ਸਟੇਡੀਅਮ ਸੈਕਟਰ -78 ਵਿਖੇ ਮਨਾਇਆ         ਜਾਵੇਗਾ| ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਦੱਸਿਆ ਕਿ ਯੋਗ ਦਿਵਸ ਮੌਕੇ ਆਯੋਜਿਤ  ਯੋਗਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਸਮੇਤ ਜ਼ਿਲ੍ਹੇ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੋਣਗੇ|
ਸ੍ਰੀ ਮਾਨ ਦੱਸਿਆ ਕਿ ਯੋਗਾ ਕੈਂਪ ਸਵੇਰੇ 6:00 ਤੋਂ 7:00 ਤੱਕ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ 500 ਦੇ ਕਰੀਬ ਸਕੂਲੀ ਬੱਚੇ , ਅਧਿਆਪਕ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਿਲ ਹੋਣਗੀਆ| ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੋਂ  ਇਲਾਵਾ ਸਬ- ਡਵੀਜ਼ਨ  ਪੱਧਰ ਤੇ ਸਬੰਧਿਤ ਐਸ.ਡੀ.ਐਮ ਦੀ ਅਗਵਾਈ ਹੇਠ ਯੋਗਾ ਕੈਂਪ ਆਯੋਜਿਤ ਕੀਤੇ ਜਾਣਗੇ| ਸ਼੍ਰੀ ਮਾਨ ਨੇ ਦੱਸਿਆ ਕਿ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਸਮੇਤ ਬੱਲੋਮਾਜਰਾ, ਦਾਉਂ ਅਤੇ ਸਰਕਾਰੀ ਮੰਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਦੇ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਵੀ ਸਮੂਲੀਅਤ ਕਰਨਗੇ ਅਤੇ ਸਕੂਲੀ ਵਿਦਿਆਰਥੀਆਂ ਦੇ ਯੋਗ ਕੈਂਪ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਯੋਗਾ ਕੈਂਪ ਵਿੱਚ ਆਯੂਸ਼ ਵਿਭਾਗ ਦੇ ਆਯੂਰਵੈਦਿਕ ਡਾਕਟਰ ਅਤੇ ਯੋਗਾ ਦੇ ਇਸਟ੍ਰੱਕਟਰ ਯੋਗਾ ਕਰਾਉਣਗੇ|  ਸਹਾਇਕ ਕਮਿਸ਼ਨਰ (ਜਨਰਲ ) ਸ੍ਰੀ ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ  ਅਤੇ ਸਿਖਲਾਈ ਪ੍ਰਾਪਤ ਕਰਨ ਵਾਲੇ ਅਧਿਆਪਕ ਅਤੇ ਵਿÎਦਿਆਰਥੀ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਵਿੱਚ ਯੋਗਾ ਕਰਨਗੇ ਅਤੇ ਸਕੂਲੀ ਬੱਚਿਆਂ ਨੂੰ ਟੀ-ਸ਼ਰਟਾਂ ਮੁਫਤ ਦਿੱਤੀਆਂ ਜਾਣਗੀਆਂ|

Leave a Reply

Your email address will not be published. Required fields are marked *