ਕੌਮਾਂਤਰੀ ਵਿਦਿਆਰਥੀਆਂ ਨੇ ਆਸਟ੍ਰੇਲੀਆ ਦਾ ਖਜ਼ਾਨਾ ਕੀਤਾ ਮਾਲਾ-ਮਾਲ

ਕੈਨਬਰਾ, 22 ਫਰਵਰੀ (ਸ.ਬ.) ਵੱਖ-ਵੱਖ ਦੇਸ਼ਾਂ ਤੋਂ ਆਸਟ੍ਰੇਲੀਆ ਵਿੱਚ ਪੜ੍ਹਨ ਲਈ ਪਹੁੰਚਣ ਵਾਲੇ ਵਿਦਿਆਰਥੀਆਂ ਦੀ ਗਿ.ਣਤੀ ਇੰਨੀ ਜ਼ਿਆਦਾ ਵਧ ਗਈ ਹੈ ਕਿ ਇਸ ਨਾਲ ਸਰਕਾਰ ਦਾ ਖਜ਼ਾਨਾ ਮਾਲਾ-ਮਾਲ ਹੋ ਰਿਹਾ ਹੈ| ਸਰਕਾਰੀ ਰਿਪੋਰਟਾਂ ਮੁਤਾਬਕ ਲੋਹੇ ਅਤੇ ਕੋਲੇ ਤੋਂ ਬਾਅਦ ਬਰਾਮਦੀ ਖੇਤਰ ਵਿੱਚ ਵੱਡੀ ਕਮਾਈ ਕਰਨ ਦੇ ਮਾਮਲੇ ਵਿੱਚ ਤੀਜਾ ਸਥਾਨ ਸਿੱਖਿਆ ਦਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਮੋਟੀਆਂ ਫੀਸਾਂ ਭਰ ਕੇ ਆਸਟਰੇਲੀਅਨ ਨਾਗਰਿਕਤਾ ਹਾਸਲ ਕਰਨ ਵਾਲੇ    ਵਿਦੇਸ਼ੀ ਵਿਦਿਆਰਥੀਆਂ ਤੋਂ ਸਰਕਾਰ ਨੇ ਪਿਛਲੇ ਸਾਲ 21.8 ਬਿਲੀਅਨ ਡਾਲਰ ਦੀ ਕਮਾਈ ਕੀਤੀ|
ਵਿਦੇਸ਼ੀ ਵਿਦਿਆਰਥੀਆਂ ਵਿੱਚ ਭਾਰਤੀ ਅਤੇ ਚੀਨੀ ਸਭ ਤੋਂ ਵਧੇਰੇ ਹਨ| ਸਾਲ 2015-16 ਵਿੱਚ        ਵਿਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 10 ਫੀਸਦੀ ਦਾ ਵਾਧਾ ਹੋਇਆ ਅਤੇ ਇਨ੍ਹਾਂ ਦੀ ਗਿਣਤੀ 5,54,179 ਤੇ ਜਾ ਪੁੱਜੀ|
ਆਸਟ੍ਰੇਲੀਆ ਦੇ ਸਿੱਖਿਆ ਮੰਤਰੀ ਸਾਈਮਨ ਬਿਰਮਿੰਘਮ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਵੀ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘਟਣ ਦੇ ਕੋਈ ਅਸਾਰ ਨਹੀਂ ਦਿਖਾਈ       ਦਿੰਦੇ| ਸਾਈਮਨ ਦਾ ਕਹਿਣਾ ਹੈ ਕਿ ਅਜਿਹਾ ਇਸ ਕਰਕੇ ਹੈ ਕਿ ਸਰਕਾਰ ਸਿੱਖਿਆ ਦੇ ਕੌਮਾਂਤਰੀ ਮਿਆਰ ਨੂੰ ਕਾਇਮ ਰੱਖਣ ਪ੍ਰਤੀ ਵਚਨਬੱਧ ਹੈ|

Leave a Reply

Your email address will not be published. Required fields are marked *