ਕੌਮੀ ਕੈਂਸਰ ਜਾਗਰੂਕਤਾ ਦਿਵਸ’ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਐਸ.ਏ.ਐਸ ਨਗਰ, 8 ਨਵੰਬਰ (ਸ.ਬ.) ਜਲਦੀ ਪਛਾਣ ਤੇ ਇਲਾਜ ਨਾਲ ਕੈਂਸਰ ਠੀਕ ਹੋ ਸਕਦਾ ਹੈ ਅਤੇ ਹੁਣ ਕੈਂਸਰ ਦੀ ਬਿਮਾਰੀ ਲਾ ਇਲਾਜ ਨਹੀਂ ਹੈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੇ, ਕੌਮੀ ਕੈਂਸਰ ਜਾਗਰੂਕਤਾ ਦਿਵਸ ਨੂੰ ਸਮਰਪਿਤ ਸਿਵਲ ਹਸਪਤਾਲ ਵਿਖੇ ਕਰਵਾਏ ਗਏ  ਜ਼ਿਲ੍ਹਾ ਪੱਧਰੀ ਕੈਂਸਰ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ|
ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਕੈਂਸਰ ਵਰਗੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ  ਬੀਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਜੇ ਸਰੀਰ ਦੇ ਕਿਸੇ ਵੀ ਹਿੱਸੇ ਵਿਚ ਅਣਚਾਹੀ ਰਸੌਲੀ ਜਾਂ ਗਿਲਟੀ ਹੋਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ| ਤੰਬਾਕੂ, ਸਿਗਰਟਨੋਸ਼ੀ ਅਤੇ ਸ਼ਰਾਬ ਤੋਂ ਪ੍ਰਹੇਜ਼ ਬੇਹੱਦ ਜ਼ਰੂਰੀ ਹੈ| ਅਪਣਾ ਆਲਾ ਦੁਆਲਾ ਸਾਫ਼ ਰੱਖਣ ਤੋਂ ਇਲਾਵਾ ਸਿਹਤਮੰਦ ਖ਼ੁਰਾਕ ਖਾਣ ਨਾਲ ਕੈਂਸਰ ਤੋਂ ਬਚਿਆ ਜਾ ਸਕਦਾ ਹੈ| ਫ਼ਸਲਾਂ ਉਤੇ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਵੀ ਕੈਂਸਰ ਦਾ ਕਾਰਨ ਬਣਦੀ ਹੈ| ਇਸ ਤੋਂ ਇਲਾਵਾ ਜ਼ਿਆਦਾ ਚਰਬੀ ਵਾਲੇ ਭੋਜਨ ਤੋਂ ਬਚਿਆ ਜਾਵੇ|

Leave a Reply

Your email address will not be published. Required fields are marked *