ਕੌਮੀ ਖੁਰਾਕ ਸੁਰੱਖਿਆ ਐਕਟ ਦੀਆਂ ਤਜਵੀਜ਼ਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ ਫੂਡ ਕਮਿਸ਼ਨ : ਰੈਡੀ

ਚੰਡੀਗੜ੍ਹ, 28 ਜਨਵਰੀ (ਸ.ਬ.) ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈÎਡੀ ਨੇ ਕਿਹਾ ਹੈ ਕਿ ਲੋਕਾਂ ਨੂੰ ਕੌਮੀ ਫੂਡ ਸਕਿਉਰਿਟੀ ਐਕਟ (ਐਨ.ਐਫ.ਐਸ.) 2013 ਦੀਆਂ ਤਜਵੀਜ਼ਾਂ ਬਾਰੇ ਜਾਗਰੂਕ ਕਰਨ ਲਈ ਕਮਿਸ਼ਨ ਜਲਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗਾ| ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੰਤਵ ਬੱਚਿਆਂ ਤੇ ਔਰਤਾਂ, ਖਾਸ ਤੌਰ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਨਾ ਹੈ| ਇਸ ਐਕਟ ਦੀਆਂ ਤਜਵੀਜ਼ਾਂ ਵਿੱਚ ਜ਼ਿਲ੍ਹਾ ਤੇ ਰਾਜ ਪੱਧਰ ਉਤੇ ਸ਼ਿਕਾਇਤ ਨਿਬੇੜਾ ਢਾਂਚਾ ਸਥਾਪਿਤ ਕਰਨ ਦੀ ਵੀ ਤਜਵੀਜ਼ ਹੈ|
ਸ੍ਰੀ ਰੈÎਡੀ ਨੇ ਕਿਹਾ ਕਿ ਲੋਕਾਂ ਨੂੰ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਦੇ ਮੰਤਵ ਨਾਲ ਸਰਕਾਰ ਨੇ 10 ਸਤੰਬਰ 2013 ਨੂੰ ਐਨ.ਐਫ.ਐਸ.ਐਕਟ ਨੋਟੀਫਾਈ ਕੀਤਾ ਸੀ| ਇਸ ਐਕਟ ਤਹਿਤ ਜਨਤਕ ਵੰਡ ਪ੍ਰਣਾਲੀ ਰਾਹੀਂ ਘੱਟੋ ਘੱਟ 75 ਫੀਸਦੀ ਪੇਂਡੂ ਵਸੋਂ ਅਤੇ 50 ਫੀਸਦੀ ਸ਼ਹਿਰੀ ਵਸੋਂ ਨੂੰ ਸਬਸਿਡੀ ਉਤੇ ਅਨਾਜ ਮੁਹੱਈਆ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਹਰ ਮਹੀਨੇ ਪੰਜ ਕਿਲੋ ਅਨਾਜ ਲੈਣ ਯੋਗ ਹੈ| ਇਸ ਤਹਿਤ ਸਬਸਿਡੀ ਉਤੇ ਚੌਲ, ਕਣਕ ਅਤੇ ਮੋਟੇ ਅਨਾਜ ਕ੍ਰਮਵਾਰ 3, 2 ਤੇ ਇਕ ਰੁਪਏ ਦੇ ਹਿਸਾਬ ਨਾਲ ਦਿੱਤੇ ਜਾਂਦੇ ਹਨ|
ਇਸ ਮੀਟਿੰਗ ਤੋਂ ਪਹਿਲਾਂ ਸ੍ਰੀ ਰੈÎਡੀ ਨੇ ਇਸ ਸਬੰਧੀ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਵਿਭਾਗ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਓ.ਐਸ.ਡੀ.ਬ੍ਰਿਗੇਡੀਅਰ ਹਰਸ਼ਵੀਰ ਸਿੰਘ ਨਾਲ ਮੀਟਿੰਗ ਕੀਤੀ|
ਮੀਟਿੰਗ ਦੌਰਾਨ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਐਨ.ਐਫ.ਐਸ. ਦੀਆਂ ਤਜਵੀਜ਼ਾਂ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਦਾ ਵਿਭਾਗ ਮੋਹਰੀ ਤੇ ਭਾਸ਼ਾਈ ਅਖ਼ਬਾਰਾਂ ਵਿੱਚ ਮੁਹਿੰਮ ਸ਼ੁਰੂ ਕਰੇਗਾ| ਇਹ ਵੀ ਫੈਸਲਾ ਹੋਇਆ ਕਿ ਪਹਿਲੇ ਪੜਾਅ ਵਿੱਚ ਪ੍ਰਿੰਟ ਮੀਡੀਆ ਵਿੱਚ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਉਸ ਤੋਂ ਬਾਅਦ ਹੋਰ ਸਾਧਨਾਂ ਰਾਹੀਂ ਵੀ ਲੋਕਾਂ ਨੂੰ ਇਨ੍ਹਾਂ ਤਜਵੀਜ਼ਾਂ ਬਾਰੇ ਜਾਗਰੂਕ ਕੀਤਾ ਜਾਵੇਗਾ|

Leave a Reply

Your email address will not be published. Required fields are marked *