ਕੰਟਰੈਕਟ ਆਧਾਰਿਤ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ

ਐਸ ਏ ਐਸ ਨਗਰ, 31 ਅਕਤੂਬਰ (ਸ.ਬ.) ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਇੱਕ ਮੀਟਿੰਗ ਬ੍ਰਾਂਚ ਪ੍ਰਧਾਨ ਸਵਿਤਾ ਦੇਵੀ ਦੀ ਅਗਵਾਈ ਵਿਚ ਹੋਈ| ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਦੇ ਅਧੀਨ ਆਉਂਦੇ ਪਾਰਕਾਂ ਵਿਚ ਕੰਮ ਕਰਦੇ ਕੰਟਰੈਕਟ ਆਧਾਰਿਤ ਮੁਲਾਜਮਾਂ ਨੂੰ ਕਈ ਸਾਲ ਕੰਮ ਕਰਦਿਆਂ ਨੂੰ ਹੋ ਗਏ ਹਨ ਪਰ ਇਹਨਾਂ ਨੂੰ ਪੱਕਾ ਨਹੀਂ ਕੀਤਾ ਗਿਆ| ਉਹਨਾਂ ਮੰਗ ਕੀਤੀ ਕਿ ਕੰਟਰੈਕਟ ਆਧਾਰਿਤ ਮੁਲਾਜਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਪਿਛਲੀ ਰੁਕੀ ਹੋਈ ਤਨਖਾਹ ਜਾਰੀ ਕੀਤੀ ਜਾਵੇ| ਇਸ ਮੌਕੇ ਯੂਨੀਅਨ ਦੇ ਵੱਡੀ ਗਿਣਤੀ ਆਗੂ ਤੇ ਵਰਕਰ ਮੌਜੂਦ ਸਨ|

Leave a Reply

Your email address will not be published. Required fields are marked *