ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ

ਐਸ.ਏ.ਐਸ.ਨਗਰ, 14 ਦਸੰਬਰ (ਸ.ਬ.) ਐਨ ਆਰ ਐਚ ਐਮ ਇੰਪਲਾਇਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਰਾਣਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਚੇ, ਆਰਜੀ ਅਤੇ ਠੇਕੇ ਉਪਰ ਕੰਮ ਕਰਦੇ ਮੁਲਾਜਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ|
ਅੱਜ ਇਕ ਬਿਆਨ ਵਿੱਚ ਡਾ. ਰਾਣਾ ਨੇ ਕਿਹਾ ਕਿ ਪੰਜਾਬ ਵਿੱਚ ਕੱਚੇ, ਆਰਜੀ ਅਤੇ ਠੇਕੇ ਤੇ ਕੰਮ ਕਰ ਰਹੇ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਕਾਫੀ ਸਮੇਂ ਤੋਂ ਲਮਕ ਰਿਹਾ ਹੈ| ਇਸ ਸਬੰਧੀ ਬਣੇ ਆਰਡੀਨੈਂਸ ਦੀ ਫਾਈਲ ਅਜੇ ਵੀ ਪੰਜਾਬ ਦੇ ਰਾਜਪਾਲ ਕੌਲ ਸਾਈਨ ਹੋਣ ਲਈ ਪਈ ਹੈ| ਉਹਨਾ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਖੁਦ ਇਸ ਮਾਮਲੇ ਵਿੱਚ ਦਖਲ ਅੰਦਾਜੀ ਕਰਕੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਵਾਉਣ|

Leave a Reply

Your email address will not be published. Required fields are marked *