ਖਰੜ-ਚੰਡੀਗੜ੍ਹ ਅਤੇ ਖਰੜ-ਲੁਧਿਆਣਾ ਹਾਈਵੇਅ ਪੰਜਾਬ ਰੋਡਵੇਜ਼ ਅਤੇ ਪਨਬਸ ਕਰਮਚਾਰੀਆਂ ਵਲੋਂ ਜਾਮ

ਖਰੜ, 21 ਦਸੰਬਰ (ਸ.ਬ.) ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਖਰੜ-ਚੰਡੀਗੜ੍ਹ ਅਤੇ ਖਰੜ-ਲੁਧਿਆਣਾ ਤੇ ਖਰੜ-ਰੋਪੜ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰ ਦਿੱਤਾ ਗਿਆ| ਵਰਕਰਜ਼ ਯੂਨੀਅਨ ਵਲੋਂ ਬੱਸ ਅੱਡਾ ਟੀ ਪੁਆਇੰਟ, ਖਾਨਪੁਰ ਟੀ ਪੁਆਇੰਟ ਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਧਰਨਾ ਦੇ ਕੇ ਖਰੜ ਸ਼ਹਿਰ ਵਿਚੋਂ ਨਿਕਲਣ ਵਾਲੀਆਂ ਤਿੰਨ ਪ੍ਰਮੁੱਖ ਹਾਈਵੇਆਂ ਦੀ ਆਵਾਜਾਈ ਬਿਲਕੁੱਲ ਬੰਦ ਕਰ ਦਿੱਤੀ ਗਈ ਹੈ| ਉਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸਰਕਾਰ ਤੁਰੰਤ ਰੈਗੂਲਰ ਕਰੇ|
ਖਰੜ ਦੇ ਡੀ ਐਸ ਪੀ ਲਖਵੀਰ ਸਿੰਘ ਟਿਵਾਣਾ ਅਤੇ ਤਹਿਸੀਲਦਾਰ ਖਰੜ ਗੁਰਮੰਦਰ ਸਿੰਘ ਰੋਸ ਧਰਨੇ ਸਮੇਤ ਖੁਦ ਨਿਗਰਾਨੀ ਕਰ ਰਹੇ ਹਨ| ਪੁਲਿਸ ਵਲੋਂ ਅਣਸੁਖਾਵੀ ਘਟਨਾ ਰੋਕਣ ਲਈ ਭਾਰੀ ਗਿਣਤੀ ਵਿਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *