ਖਰੜ ਤਹਿਸੀਲ ਵਿੱਚ ਮੁਫਤ ਕੀਤੇ ਜਾ ਰਹੇ ਹਨ ਕੋਰੋਨਾ ਦੇ ਟੈਸਟ ਰਜਿਸਟਰੀ ਕਰਵਾਉਣ ਆਉਂਦੇ ਲੋਕਾਂ ਲਈ ਕੋਰੋਨਾ ਟੈਸਟ ਕਰਵਾਉਣਾ ਜਰੂਰੀ


ਖਰੜ, 14 ਅਕਤੂਬਰ (ਸ਼ਮਿੰਦਰ ਸਿੰਘ) ਸਿਹਤ ਵਿਭਾਗ ਵਲੋਂ ਕੋਰੋਨਾ ਦੇ ਵੱਧਦੇ ਮਾਮਲਿਆਂ ਤੇ ਕਾਬੂ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ| ਇਸਦੇ ਤਹਿਤ ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਅਤੇ ਘਣੂਆਂ ਦੇ ਡਾਕਟਰਾਂ ਦੀਆਂ ਟੀਮਾਂ ਵਲੋਂ ਖਰੜ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਉੱਥੇ ਆਉਣ ਵਾਲੇ ਲੋਕਾਂ ਦੇ ਕੋਰੋਨਾ ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ|
ਇਸ ਦੌਰਾਨ ਜਿਹਨਾਂ ਲੋਕਾਂ ਨੇ ਖਰੜ ਤਹਿਸੀਲ ਵਿੱਚ ਜਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣੀ ਹੁੰਦੀ ਹੈ ਉਹਨਾਂ ਦਾ ਪਹਿਲਾਂ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ| ਸਿਹਤ ਵਿਭਾਗ ਦੀ ਟੀਮ ਵਲੋਂ ਜਮੀਨ ਜਾਇਦਾਦ ਦੀ ਰਜਿਸਟ੍ਰੀ ਕਰਵਾਉਣ ਲਈ ਆਏ ਖਰੀਦਦਾਰ ਅਤੇ ਜਮੀਨ ਮਾਲਕ ਦਾ ਕੋਰੋਨਾ ਟੈਸਟ ਕੀਤਾ ਜਾਂਦਾ ਹੈ ਜਿਸਦੀ ਮੌਕੇ ਤੇ ਹੀ ਰਿਪੋਰਟ ਮਿਲਣ ਤੋਂ ਬਾਅਦ ਹੀ ਇਹਨਾਂ ਲੋਕਾਂ ਨੂੰ ਤਹਿਸੀਲਦਾਰ ਕੋਲ ਰਜਿਸਟਰੀ ਕਰਵਾਉਣ ਲਈ ਜਾਣ ਦਿਤਾ ਜਾਂਦਾ ਹੈ| 
ਖਰੜ ਤਹਿਸੀਲ ਵਿਚ ਮੌਜੂਦ ਡਾ. ਰਵਿੰਦਰ ਕੌਰ ਅਤੇ ਡਾ. ਕਮਲਜੀਤ ਕੌਰ ਨੇ ਦਸਿਆ ਕਿ ਖਰੜ ਦੇ ਐਸ ਡੀ ਐਮ ਦੀਆਂ ਹਿਦਾਇਤਾਂ ਤੇ ਇੱਥੇ ਆਉਣ ਵਾਲੇ ਲੋਕਾਂ ਦੀ ਕੋਰੋਨਾ ਵਾਇਰਸ ਦੀ ਜਾਂਚ ਲਈ ਇਹ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿੱਥੇ ਤਹਿਸੀਲ ਦਫਤਰ ਆਉਣ ਵਾਲੇ ਹਰੇਕ ਵਿਅਕਤੀ ਦਾ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ ਅਤੇ ਇਸਦੀ ਰਿਪੋਰਟ ਵੀ ਮੌਕੇ ਤੇ ਹੀ ਮਿਲ ਜਾਂਦੀ ਹੈ| ਉਹਨਾਂ ਦੱਸਿਆ ਕਿ ਇਸ ਕਾਰਵਾਈ ਦੇ ਤਹਿਤ ਰਜਿਸਟਰੀ ਕਰਵਾਉਣ ਆਏ ਲੋਕਾਂ ਦੇ ਵੀ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਅਤੇ ਹੁਣ ਤਕ 100 ਤੋਂ ਵੱਧ ਟੈਸਟ ਕੀਤੇ ਜਾ ਚੁਕੇ ਹਨ| 

Leave a Reply

Your email address will not be published. Required fields are marked *