ਖਰੜ ਦੇ ਵਾਰਡ ਨੰਬਰ 6 ਤੋਂ ਉਮੀਦਵਾਰ ਲੰਬਰਦਾਰ ਰਾਜਿੰਦਰ ਸਿੰਘ ਦੀ ਚੋਣ ਮੁਹਿੰਮ ਸ਼ੁਰੂ


ਖਰੜ 11 ਜਨਵਰੀ (ਸ਼ਮਿੰਦਰ ਸਿੰਘ ) ਖਰੜ, ਵਿਖੇ ਓਲਡ ਮਾਤਾ ਗੁਜਰੀ ਇਨਕਲੇਵ ਦੇ ਪ੍ਰਧਾਨ ਸ੍ਰ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਵਾਰਡ ਨੰਬਰ ਛੇ ਦੇ ਹੋਏ ਕੰਮਾਂ ਬਾਰੇ ਵਿਚਾਰ ਕੀਤਾ ਗਿਆ ਅਤੇ ਵਾਰਡ ਨੰਬਰ 6 ਤੋਂ ਉਮੀਦਵਾਰ ਰਾਜਿੰਦਰ ਸਿੰਘ ਲੰਬੜਦਾਰ ਨੂੰ ਸਮਰਥਣ ਦੇਣ ਦਾ ਐਲਾਨ ਕੀਤਾ ਗਿਆ।
ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨ ਸੰਘਰਸ਼ ਦੌਰਾਨ ਸ਼ਹਾਦਤ ਪਾ ਗਏ ਕਿਸਾਨਾਂ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਸਾਨ ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ ਗਈ। ਮੀਟਿੰਗ ਵਿੱਚ ਆਏ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਾਰਡ ਵਿੱਚ ਹੋਏ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰਜਿੰਦਰ ਸਿੰਘ ਵਲੋਂ ਆਪਣੀ ਜਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਇਆ ਗਿਆ ਹੈ।
ਮੀਟਿੰਗ ਵਿੱਚ ਸ਼ਾਮਿਲ ਕਲੋਨੀ ਵਾਸੀਆਂ ਨੇ ਵਾਰਡ ਵਿੱਚ ਹੋਏ ਕੰਮਾਂ ਨੂੰ ਦੇਖਦੇ ਹੋਏ ਸ੍ਰੀ ਰਜਿੰਦਰ ਸਿੰਘ ਲੰਬੜਦਾਰ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਨਤਾ ਨਗਰ ਦੇ ਪ੍ਰਧਾਨ ਹਰਦੀਸ਼ ਸਿੰਘ, ਆਜ਼ਾਦ ਕੰਪਲੈਕਸ ਦੇ ਪ੍ਰਧਾਨ ਅਮਰਨਾਥ ,ਕੈਪਟਨ ਚੰਦਰ ਗੇਰਾ ,ਰਜਿੰਦਰ ਦੱਤ, ਰਾਜਵਿੰਦਰ ਗੁਲ੍ਹਾਟੀ , ਬੀਬੀ ਅੰਮ੍ਰਿਤਪਾਲ ਕੌਰ, ਬੀਬੀ ਸ਼ੀਤਲ ਵੀ ਹਾਜਿਰ ਸਨ।

Leave a Reply

Your email address will not be published. Required fields are marked *