ਖਰੜ ਦੇ ਵਾਰਡ ਨੰ. 6 ਤੇ 8 ਦੇ ਅਕਾਲੀ ਉਮੀਦਵਾਰਾਂ ਦੀ ਸਾਂਝੀ ਚੋਣ ਮੀਟਿੰਗ ਹੋਈ

ਐਸ. ਏ. ਐਸ. ਨਗਰ, 25 ਜਨਵਰੀ (ਸ਼ਮਿੰਦਰ ਸਿੰਘ) ਨਗਰ ਕੌਂਸਲ ਖਰੜ ਦੀਆਂ ਚੋਣਾਂ ਸਬੰਧੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਵਾਰਡ ਨੰ. 6 ਦੇ ਅਕਾਲੀ ਉਮੀਦਵਾਰ ਰਜਿੰਦਰ ਸਿੰਘ ਨੰਬਰਦਾਰ (ਸਾਬਕਾ ਕੌਂਸਲਰ) ਅਤੇ ਵਾਰਡ ਨੰਬਰ 8 ਦੇ ਅਕਾਲੀ ਉਮੀਦਵਾਰ ਬੀਬੀ ਰਜਵੰਤ ਕੌਰ ਵਲੋਂ ਸਾਂਝੇ ਤੌਰ ਤੇ ਚੋਣ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਇਹਨਾਂ ਵਾਰਡਾਂ ਦੇ ਵਸਨੀਕ ਅਤੇ ਪਾਰਟੀ ਵਰਕਰ ਸ਼ਾਮਿਲ ਹੋਏ।

ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਸ਼ਹਿਰ ਅੰਦਰ ਜਿਹੜੇ ਵੀ ਵਿਕਾਸ ਕਾਰਜ ਪਿਛਲੇ ਸਮੇਂ ਦੌਰਾਨ ਹੋਏ ਹਨ ਉਹ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪਾਸ ਹੋਏ ਸਨ ਅਤੇ ਅਕਾਲੀ ਦਲ ਵਲੋਂ ਵਿਕਾਸ ਦੇ ਮੁੱਦੇ ਤੇ ਲੋਕਾਂ ਦੀਆਂ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖਰੜ ਸ਼ਹਿਰ ਨੂੰ ਵਿਕਾਸ ਪੱਖੋਂ ਸਭ ਤੋਂ ਅੱਗੇ ਲਿਆਉਣ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਯਕੀਨੀ ਕਰਨ ਲਈ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ।

ਇਸ ਮੌਕੇ ਸਾਬਕਾ ਕੌਂਸਲਰ ਰਜਿੰਦਰ ਸਿੰਘ ਨੰਬਰਦਾਰ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਵਾਰਡ ਵਿਚਲੇ ਲਗਭਗ ਸਾਰੇ ਵਿਕਾਸ ਕਾਰਜ ਪਹਿਲਾਂ ਤੋਂ ਹੀ ਕਰਵਾਏ ਜਾ ਚੁੱਕੇ ਹਨ ਅਤੇ ਰਹਿੰਦੇ ਕੁੱਝ ਵਿਕਾਸ ਕਾਰਜ ਕਰਵਾਉਣ ਲਈ ਵੀ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਵਾਰਡ ਵਾਸੀਆਂ ਦਾ ਭਰੋਸਾ ਨਹੀਂ ਤੋੜਨਗੇ।

ਲਿਹਾਜਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵੀਰ ਸਿੰਘ ਬੜੈਚ, ਅਰੁਣ ਬੱਲੀ, ਗੁਰਚਰਨ ਸਿੰਘ ਟੋਹੜਾ, ਰਜਿੰਦਰ ਦੱਤ, ਕਮਲਜੀਤ ਸਿੰਘ ਢਿੱਲੋਂ, ਰਜਿੰਦਰ ਕੁਮਾਰ ਵਿੱਕੀ, ਮਹਿੰਦਰ ਸਿੰਘ, ਹਰਦੇਸ਼ ਸਿੰਘ, ਅਮਰ ਨਾਥ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *