ਖਰੜ ਦੇ ਵਿਧਾਇਕ ਕੰਵਰ ਸੰਧੂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਖਰੜ, 27 ਜੁਲਾਈ (ਸ਼ਮਿੰਦਰ ਸਿੰਘ) ਖਰੜ ਵਿਧਾਇਕ ਕੰਵਰ ਸੰਧੂ ਵੱਲੋਂ ਆਪਣੇ ਦਫਤਰ ਵਿੱਚ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਹਨ| 
ਇਸ ਮੌਕੇ ਪਿੰਡ ਅੱਲਾਪੁਰ ਤੋਂ ਆਏ ਵਸਨੀਕਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਦੀ ਪੰਚਾਇਤ ਅਤੇ ਪੰਚਾਇਤ ਸਕੱਤਰ ਵੱਲੋਂ ਮਿਲ ਕੇ ਸਰਕਾਰ ਵੱਲੋਂ ਆਈਆਂ ਲੋਕ ਭਲਾਈ ਸਕੀਮਾਂ ਜਿਨ੍ਹਾਂ ਵਿੱਚ ਮਨਰੇਗਾ ਅਧੀਨ ਪਸ਼ੂ ਸ਼ੈੱਡ ਅਤੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਆਈ ਗਰਾਂਟ ਸ਼ਾਮਿਲ ਸਨ, ਨੂੰ ਸਿਰਫ ਆਪਣੇ ਅਤੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਇਆ ਗਿਆ ਹੈ| ਪਿੰਡ ਵਾਸੀਆਂ ਵੱਲੋਂ ਵਿਧਾਇਕ ਕੰਵਰ ਸੰਧੂ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਸ  ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ|
ਇਸ ਮੌਕੇ ਵਿਧਾਇਕ ਕੰਵਰ ਸੰਧੂ  ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਲਈ ਕਿਹਾ ਗਿਆ| ਇਸ ਦੇ ਨਾਲ ਹੀ ਛੱਜੂਮਾਜਰਾ ਤੋਂ ਆਏ ਵਸਨੀਕਾਂ ਵੱਲੋਂ ਸੁਵਿਧਾ ਕੇਂਦਰ ਨੂੰ ਦੁਬਾਰਾ ਚਾਲੂ ਕਰਨ ਤੇ ਸ੍ਰ. ਸੰਧੂ ਵੱਲੋਂ ਅਧਿਕਾਰੀਆਂ ਨਾਲ ਗੱਲ ਕਰਕੇ ਸੁਵਿਧਾ ਕੇਂਦਰ ਸ਼ੁਰੂ ਕਰਨ ਲਈ ਕਿਹਾ ਗਿਆ|  ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੈਸ ਸਕੱਤਰ ਸਤਿੰਦਰ ਮਾਹਲ ਭਜੌਲੀ ਦਫਤਰ ਇੰਚਾਰਜ, ਕੁਲਦੀਪ ਸਿੰਘ ਸਿੱਧੂ, ਐਸ.ਐਸ. ਧਾਲੀਵਾਲ, ਆਰ. ਐਸ. ਭੰਗੂ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਕਲਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਹਾਜਿਰ ਸਨ|

Leave a Reply

Your email address will not be published. Required fields are marked *