ਖਰੜ ਦੇ ਸਾਬਕਾ ਕੌਂਸਲਰ ਨੰਬਰਦਾਰ ਰਜਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਖਰੜ, 4 ਜੁਲਾਈ (ਸ਼ਮਿੰਦਰ ਸਿੰਘ) ਪਿਛਲੀ ਵਾਰ ਹੋਈਆਂ ਚੋਣਾਂ ਦੌਰਾਨ ਆਜ਼ਾਦ ਚੋਣ ਲੜ ਕੇ ਜਿੱਤੇ ਸਾਬਕਾ ਕੌਂਸਲਰ ਨੰਬਰਦਾਰ ਰਜਿੰਦਰ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ| ਇੱਥੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ ਅਤੇ  ਪਾਰਟੀ ਦੇ ਮੀਤ ਪ੍ਰਧਾਨ ਅਤੇ ਹਲਕਾ ਖਰੜ ਦੇ ਇੰਚਾਰਜ ਸ੍ਰ. ਰਣਜੀਤ ਸਿੰਘ ਗਿੱਲ ਵਲੋਂ ਉਹਨਾਂ ਨੂੰ ਰਸਮੀ ਰੂਪ ਨਾਲ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ| 
ਇਸ ਮੌਕੇ ਸ੍ਰ. ਰਣਜੀਤ ਸਿੰਘ ਗਿੱਲ ਵੱਲੋਂ ਸ੍ਰ. ਨੰਬਰਦਾਰ ਰਜਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਜੀ.ਪੀ. ਸੀ.  ਮੈਂਬਰ ਜੱਥੇਦਾਰ ਅਜਮੇਰ ਸਿੰਘ  ਖੇੜਾ, ਚਰਨਜੀਤ ਸਿੰਘ ਕਾਲੇਵਾਲ, ਦਿਲਬਾਗ ਸਿੰਘ ਪ੍ਰਧਾਨ ਐਸ.ਈ. ਵਿੰਗ, ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਜਿਲਾ ਕਿਸਾਨ ਵਿੰਗ, ਮਨਜੀਤ ਸਿੰਘ ਮੂਧੋਂ, ਸਮੂਹ ਸਰਕਲ ਪ੍ਰਧਾਨ ਅਤੇ ਹਲਕਾ ਖਰੜ ਦੀ ਲੀਡਰਸ਼ਿਪ ਹਾਜਿਰ ਸੀ|

Leave a Reply

Your email address will not be published. Required fields are marked *