ਖਰੜ ਵਿਖੇ ਦੇਸ਼ ਦਾ 72ਵਾਂ ਆਜ਼ਾਦੀ ਦਿਵਸ ਮਨਾਇਆ

ਖਰੜ, 16 ਅਗਸਤ (ਕੁਸ਼ਲ ਆਨੰਦ) ਖਰੜ ਦੀ ਆਨਾਜ ਮੰਡੀ ਵਿਖੇ ਦੇਸ਼ ਦਾ 72ਵਾਂ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ| ਖਰੜ ਵਿਖੇ ਨਵੇਂ ਆਏ ਐਸ ਡੀ ਐਮ ਵਿਨੋਦ ਕੁਮਾਰ ਬਾਂਸਲ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ ਗਈ| ਇਸ ਮੌਕੇ ਪੁਲੀਸ ਮੁਲਾਜ਼ਮ ਜੀਵਨ ਰਾਮ ਦੀ ਅਗਵਾਈ ਹੇਠ ਵਿਸ਼ੇਸ਼ ਪੁਲੀਸ ਦਸਤੇ ਵਲੋਂ ਸਲਾਮੀ ਦਿੱਤੀ ਗਈ ਅਤੇ ਐਸ ਡੀ ਐਮ ਨੇ ਮਾਰਚ ਪ੍ਰੇਡ ਦਾ ਨਿਰੀਖਣ ਕੀਤਾ| ਐਸ ਡੀ ਐਮ ਖਰੜ ਵਲੋਂ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ| ਉਹਨਾਂ ਕਿਹਾ ਕਿ ਦੇਸ਼ ਲਈ ਸ਼ਹੀਦ ਹੋਏ ਸ਼ਹੀਦਾਂ ਦੇ ਬਲੀਦਾਨ ਨੂੰ ਦੇਸ਼ ਦੀ ਜਨਤਾ ਯੁਗਾਂ ਤੱਕ ਯਾਦ ਕਰਦੀ ਰਹੇਗੀ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਸਾਰੇ ਅਜ਼ਾਦ ਭਾਰਤ ਵਿੱਚ ਖੁਸ਼ਹਾਲ ਜੀਵਨ ਜੀ ਰਹੇ ਹਾਂ|
ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸਭਿਆਚਾਰਕ ਅਤੇ ਦੇਸ਼ ਭਗਤੀ ਤੇ ਅਧਾਰਿਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ| ਰੋਟਰੀ ਕਲੱਬ ਖਰੜ ਅਤੇ ਜੰਗਲਾਤ ਵਿਭਾਗ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਲੋਕਾਂ ਨੂੰ ਮੁਫ਼ਤ ਪੌਦੇ ਵੰਡੇ ਗਏ| ਲਾਇਨਜ ਕਲੱਬ ਸਿਟੀ ਖਰੜ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨੌਜਵਾਨ ਵਰਗ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਅਪਣੇ ਜੀਵਨ ਨੂੰ ਖੇਡਾਂ ਨਾਲ ਜੋੜਨ ਲਈ ਝਾਕੀ ਪੇਸ਼ ਕਰਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ| ਅੰਤ ਵਿਚ ਇਸ ਅਜ਼ਾਦੀ ਦਿਵਸ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਦੇ ਬੱਚਿਆਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਅਤੇ ਰਾਸ਼ਟਰੀ ਗਾਣ ਦੇ ਨਾਲ ਹੀ ਇਸ ਦੀ ਸਮਾਪਤੀ ਕੀਤੀ ਗਈ|

Leave a Reply

Your email address will not be published. Required fields are marked *