ਖਰੜ ਵਿਖੇ ਸਾਦੇ ਢੰਗ ਧੂਮ ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਾ ਦਿਹਾੜਾ
ਖਰੜ, 15 ਅਗਸਤ (ਸ਼ਮਿੰਦਰ ਸਿੰਘ) ਖਰੜ ਦੀ ਅਨਾਜ ਮੰਡੀ ਵਿਖੇ ਅੱਜ ਆਜ਼ਾਦੀ ਦਿਹਾੜਾ ਬਹੁਤ ਸਾਦੇ ਢੰਗ ਨਾਲ ਮਨਾਇਆ ਗਿਆ| ਇਸ ਦੌਰਾਨ ਪ੍ਰਸ਼ਾਸਨ ਵਲੋਂ ਜਾਰੀ ਸਮਾਜਿਕ ਦੂਰੀ ਦੇ ਨਿਯਮਾਂ ਦਾ ਖਾਸ ਖਿਆਲ ਰੱਖਿਆ ਗਿਆ| ਪੰਜਾਬ ਪੁਲੀਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ|
ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ.ਖਰੜ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਨਿਭਾਈ ਗਈ| ਸ਼੍ਰੀ ਜੈਨ ਨੇ ਆਏ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਦੇਸ਼ ਨੂੰ ਆਜ਼ਾਦੀ ਕਰਵਾਉਣ ਵਾਲੇ ਦੇਸ਼ ਭਗਤਾਂ ਨੂੰ ਨਮਨ ਕੀਤਾ|
ਇਸ ਦੌਰਾਨ ਵਨ ਮੰਡਲ ਉਤਸਵ ਦੇ ਤਹਿਤ ਸਾਰਿਆਂ ਨੂੰ ਪੌਦੇ ਵੰਡੇ ਗਏ ਅਤੇ ਵੱਖ-ਵੱਖ ਮਹਿਕਮਿਆਂ ਜਿਨ੍ਹਾਂ ਵਿੱਚ ਸਰਕਾਰੀ ਹਸਪਤਾਲ, ਪੁਲੀਸ ਵਿਭਾਗ, ਵਣ ਵਿਭਾਗ, ਨਗਰ ਕੌਂਸਲ, ਡਾਕਟਰ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਆਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ|
ਉਹਨਾਂ ਕਿਹਾ ਕਿ ਇਹਨਾਂ ਸਭ ਦੇ ਸਹਿਯੋਗ ਨਾਲ ਹੀ ਅਸੀਂ ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਨੂੰ ਮਾਤ ਦੇ ਰਹੇ ਹਾਂ ਅਤੇ ਇਸ ਮਾਹਾਂਮਾਰਂੀ ਨੂੰ ਧਿਆਨ ਵਿੱਚ ਰੱਖਦਿਆ ਕਿਸੇ ਵੀ ਸਕੂਲ ਦੇ ਬੱਚਿਆਂ ਦਾ ਕੋਈ ਪ੍ਰੋਗਰਾਮ ਨਹੀਂ ਰੱਖਿਆ ਗਿਆ|