ਖਰੜ ਵਿੱਚ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 23 ਮਾਰਚ ਨੂੰ

ਖਰੜ, 19 ਫਰਵਰੀ (ਸ਼ਮਿੰਦਰ ਸਿੰਘ) ਸਿਟੀਜ਼ਨ ਵੈਲਫੇਅਰ ਕਲੱਬ ਖਰੜ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਜਾਵੇਗਾ। ਇਸ ਸੰਬੰਧੀ ਫ਼ੈਸਲਾ ਕਲੱਬ ਵਲੋਂ ਸz. ਹਰਵਿੰਦਰ ਸਿੰਘ ਦੇਸੂਮਾਜਰਾ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ ਹੈ।

ਕਲੱਬ ਦੇ ਜਨਰਲ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਖਰੜ ਅਤੇ ਪ੍ਰੈਸ ਸਕੱਤਰ ਸz. ਦਲਜੀਤ ਸਿੰਘ ਸੈਣੀ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਸਿਵਲ ਹਸਪਤਾਲ ਖਰੜ ਵਿਖੇ ਇਹ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਆਮ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਦੇ ਮੁਫਤ ਆਪ੍ਰੇਸ਼ਨ ਕੀਤੇ ਜਾਣਗੇ।

ਇਸ ਮੌਕੇ ਡਾਇਰੈਕਟਰ ਅਸ਼ੋਕ ਕੁਮਾਰ ਬਜਹੇੜੀ, ਸ੍ਰੀ ਮੀਤ ਪ੍ਰਧਾਨ ਡਾ. ਸੁਖਵੀਰ ਰਾਣਾ, ਗੁਰਮੇਲ ਸਿੰਘ ਧੜਾਕ, ਸੁਭਾਸ਼ ਅਗਰਵਾਲ ਸਲਾਹਕਾਰ, ਵਿੱਤ ਸਕੱਤਰ ਸz. ਬਲਵਿੰਦਰ ਸਿੰਘ, ਮੇਜਰ ਸਿੰਘ, ਜਾਗਰ ਸਿੰਘ ਧੜਾਕ, ਅਮਰਜੀਤ ਸਿੰਘ ਅਤੇ ਹੈਡਮਾਸਟਰ ਓਮ ਪ੍ਰਕਾਸ਼ ਹਾਜਿਰ ਸਨ।

Leave a Reply

Your email address will not be published. Required fields are marked *