ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਖਰੜ, 26 ਅਪ੍ਰੈਲ (ਸ.ਬ.) ਗੁਰਦੁਆਰਾ ਮਾਤਾ ਗੁਜਰੀ ਜੀ ਸਵਰਾਜ ਨਗਰ,ਖਰੜ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਾ ਸਿੰਘ ਜੰਡੂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਬਾਬਾ ਲਖਬੀਰ ਸਿੰਘ ਜੀ ਰਤਵਾੜਾ ਸਾਹਿਬ ਵਾਲਿਆ ਨੇ ਆਪਣੇ ਜਥੇ ਨਾਲ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ| ਸ੍ਰੀ ਰਹਿਰਾਸ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਸਮੇਂ ਤੋਂ ਦੇਰ ਰਾਤ ਤੱਕ ਸਜਾਏ ਇਨ੍ਹਾਂ ਦੀਵਾਨਾਂ ਵਿੱਚ ਦੂਰੋ-ਨੇੜਿਓ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ| ਸਮਾਗਮ ਦੇ ਅਖਰੀਲੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਵੀ ਆਪਣੇ ਧਾਰਮਿਕ ਵਿਚਾਰ ਸਾਂਝੇ ਕੀਤੇ| ਸਮਾਗਮਾਂ ਦੇ ਤੀਸਰੇ ਦਿਨ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ| ਇਸ ਮੌਕੇ 16 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ| ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ| ਇਸ ਮੌਕੇ ਭਾਈ ਪ੍ਰਭਜੋਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਦੇਵਿੰਦਰ ਸਿੰਘ ਬਰਮੀ ਵੀ ਮੌਜੂਦ ਸਨ

Leave a Reply

Your email address will not be published. Required fields are marked *