ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਵੱਖ ਵੱਖ ਗੁਰਧਾਮਾਂ ਵਿੱਚ ਲੱਗੀਆਂ ਰੌਣਕਾਂ

ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਵੱਖ ਵੱਖ ਗੁਰਧਾਮਾਂ ਵਿੱਚ ਲੱਗੀਆਂ ਰੌਣਕਾਂ
ਵਿਸਾਖੀ ਸਬੰਧੀ ਵਿਸ਼ੇਸ ਧਾਰਮਿਕ ਸਮਾਗਮਾਂ ਦਾ ਆਯੋਜਨ
ਐਸ ਏ ਐਸ ਨਗਰ, 13 ਅਪ੍ਰੈਲ (ਸ. ਬ.) ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਅੱਜ ਸ਼ਹਿਰ ਅਤੇ ਆਸ ਪਾਸ ਦੇ ਖੇਤਰ ਵਿੱਚ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਣਾਇਆ ਗਿਆ| ਇਸ ਮੌਕੇ ਸ਼ਹਿਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਸਥਿਤ ਵੱਖ ਵੱਖ ਗੁਰਦੁਆਰਿਆਂ ਵਿੱਚ ਸਵੇਰੇ ਤੋਂ ਹੀ ਸ਼ਰਧਾਲੂਆਂ ਦੀਆਂ ਲਾਈਨਾਂ ਲੱਗਣ ਲੱਗ ਗਈਆਂ ਅਤੇ ਲੋਕਾਂ ਨੇ ਪੂਰੀ ਸ਼ਰਧਾ ਨਾਲ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ| ਇਸ ਮੌਕੇ ਸਮੂਹ ਗੁਰਦੁਆਰਿਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਅਤੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ ਜਿਹਨਾਂ ਦੌਰਾਨ ਰਾਗੀ, ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਨੇ ਮਨੋਹਰ ਕੀਰਤਨ, ਵਾਰਾਂ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ|
ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਗੁਰਦੁਆਰਾ ਸਿੰਘ ਸਭਾ ਫੇਜ਼ 11, ਗੁਰਦੁਆਰਾ ਸਾਚਾ ਧਨ, ਗੁਰਦੁਆਰਾ ਕਲਗੀਧਰ ਫੇਜ਼ 4, ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2, ਗੁਰਦੁਆਰਾ ਸਾਹਿਬਵਾੜਾ ਫੇਜ਼-5, ਗੁਰਦੁਆਰਾ ਹਰ ਚਰਨ ਕਮਲ ਸਾਹਿਬ ਫੇਜ਼ 10, ਗੁਰਦੁਆਰਾ ਬੀਬੀ ਭਾਨੀ ਫੇਜ਼ 7   ਸਮੇਤ ਸ਼ਹਿਰ ਦ ਹੋਰਨਾਂ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਨਜਰ ਆਈ| ਇਸ ਮੌਕੇ ਗੁਰਦੁਆਰਿਆਂ ਵਿੰਚ ਵਿਸ਼ੇਸ਼ ਸਜਾਵਟ ਕੀਤੀ ਗਈ ਅਤੇ ਲੰਗਰ ਵਿੱਚ ਕਈ ਕਈ ਤਰ੍ਹਾਂ ਦੇ ਪਕਵਾਨ ਵੀ ਬਣਾਏ ਗਏ|

ਗੁਰਦੁਆਰਾ ਸਾਹਿਬਵਾੜਾ ਫੇਜ਼ 5 ਵਿਖੇ ਵਿਸਾਖੀ ਦੇ ਪ੍ਰੋਗਰਾਮ ਦੌਰਾਨ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ੍ਰ. ਗੁਰਚਰਨ ਸਿੰਘ ਅਤੇ ਸ੍ਰ. ਮਲਕੀਅਤ ਸਿੰਘ ਖਾਲਸਾ ਵੀ ਹਾਜਿਰ ਸਨ|
ਫੇਜ਼ 11 ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਅਕਾਲੀ ਆਗੂ ਸ੍ਰ. ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਸਨਮਾਨਿਤ ਕੀਤਾ ਗਿਆ|
ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਖਾਲਸਾ ਸਾਜਨਾ ਦਿਵਸ ਦੀ ਖੁਸ਼ੀ ਵਿੱਚ 5 ਦਿਨਾਂ ਦਾ ਫਰੀ ਦਸਤਾਰ ਸਿਖਲਾਈ ਕੈਪ ਲਗਾਇਆ ਅਤੇ 5 ਧਾਰਮਿਕ ਫਿਲਮਾਂ ਵੀ ਦਿਖਾਉਣ ਦਾ ਆਯੋਜਨ ਕੀਤਾ ਗਿਆ| ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਵੀ ਕੀਤਾ ਗਿਆ| ਜਿਸ ਵਿੱਚ ਸੈਂਕੜੇ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ  ਬਣੇ| ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਦੇਣ ਦੀ ਸੇਵਾ ਪ੍ਰਬੰਧਕ ਕਮੇਟੀ ਵਲੋ ਕੀਤੀ ਗਈ | ਇਸ ਮੌਕੇ ਤੇ ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ| ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਆਉਣ ਵਾਲੀ ਮਿਤੀ 20 ਅਪ੍ਰੈਲ ਨੂੰ ਸ਼ੋਮਣੀ ਭਗਤ ਧੰਨਾ ਜੱਟ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ|

Leave a Reply

Your email address will not be published. Required fields are marked *