ਖੂਨਦਾਨ ਕੈਂਪ ਲਗਾਇਆ

ਐਸ ਏ ਐਸ ਨਗਰ, 27 ਜੂਨ (ਸ.ਬ.) ਬਹਿਗਲ ਹਸਪਤਾਲ ਫੇਜ਼ 8 ਉਦਯੋਗਿਕ ਖੇਤਰ ਮੁਹਾਲੀ ਵਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਕੈਂਸਰ ਪੀੜਤਾਂ ਦੀ ਸਹਾਇਤਾ ਲਈ ਖੂਨਦਾਨ ਕੈਂਪ ਲਗਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਦੇ ਪ੍ਰਬੰਧਕ ਡਾ. ਕੇ ਐਸ ਬਹਿਗਲ ਅਤੇ ਡਾ ਆਈ ਪੀ ਸਿੰਘ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ 35 ਵਿਅਕਤੀਆਂ ਨੇ ਖੂਨਦਾਨ ਕੀਤਾ| ਉਹਨਾਂ ਦੱਸਿਆ ਕਿ ਇਕੱਤਰ ਕੀਤਾ ਗਿਆ ਖੂਨ ਕੈਂਸਰ ਦੇ ਮਰੀਜਾਂ ਲਈ ਵਰਤਿਆ ਜਾਵੇਗਾ|
ਇਸ ਮੌਕੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੁਹਾਲੀ ਮੁੱਖ ਮਹਿਮਾਨ ਸਨ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਮੁਹਾਲੀ ਨੇ ਕਿਹਾ ਕਿ ਖੂਨਦਾਨ ਹੀ ਸਭ ਤੋਂ ਉਤਮ ਦਾਨ ਹੈ| ਖੂਨਦਾਨ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਖੂਨਦਾਨੀਆਂ ਵਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜਿੰਦਗੀ ਬਚਾ ਸਕਦਾ ਹੈ|

Leave a Reply

Your email address will not be published. Required fields are marked *