ਖੂਨਦਾਨ ਕੈਂਪ ਵਿੱਚ 218 ਵਿਅਕਤੀਆਂ ਵੱਲੋਂ ਖੂਨਦਾਨ

ਐਸ ਏ ਐਸ ਨਗਰ, 10 ਜੂਨ (ਸ.ਬ.) ਕੌੱਸਲਰ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵੱਲੋਂ ਡਿਪਲਾਸਟ ਗਰੁੱਪ ਅਤੇ ਰੈਡ ਕਰਾਸ ਮੁਹਾਲੀ ਦੇ ਸਹਿਯੋਗ ਨਾਲ ਅੱਠਵਾਂ ਖੂਨਦਾਨ ਕੈਂਪ ਸਵਰਗੀ ਸ੍ਰੀ ਪਿਆਰੇ ਲਾਲ (ਫਾਊਂਡਰ ਡਿਪਲਾਸਟ) ਦੀ ਸਦੀਵੀ ਯਾਦ ਵਿੱਚ ਲਗਵਾਇਆ ਗਿਆ| ਪੰਜਾਬੀ ਵਿਰਸਾ ਸਭਿਆਚਾਰਕ ਸੋਸਾਇਟੀ ਦੇ ਪ੍ਰਧਾਨ ਸ੍ਰ. ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦੌਰਾਨ 218 ਸਵੈਇੱਛਤ ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ ਅਤੇ ਖੂਨ ਪੀ.ਜੀ.ਆਈ. ਦੀ ਟੀਮ ਵੱਲੋਂ ਇਕੱਤਰ ਕੀਤਾ ਗਿਆ|
ਕੈਂਪ ਦਾ ਉਦਘਾਟਨ ਬਾਬਾ ਮਹਿੰਦਰ ਸਿੰਘ ਲੰਬਿਆਂ ਵੱਲੋਂ ਕੀਤਾ ਗਿਆ| ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸ. ਕੁਲਵੰਤ ਸਿੰਘ ਮੇਅਰ ਐਸ.ਏ.ਐਸ ਨਗਰ ਵਿਸ਼ੇਸ਼ ਤੌਰ ਤੇ ਪਹੁੰਚੇ| ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸ. ਪ੍ਰੇਮ ਸਿੰਘ ਚੰਦੂਮਾਜਰਾ, ਮੈਂਬਰ ਪਾਰਲੀਆਮੈਂਟ ਸ੍ਰੀ ਅਨੰਦਪੁਰ ਸਾਹਿਬ ਨੇ ਇਸ ਮੌਕੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ| ਇਸ ਮੌਕੇ ਤੇ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜਥੇਬੰਦਕ ਸਕੱਤਰ ਅਕਾਲੀ ਦਲ ਬਾਦਲ, ਪਰਮਜੀਤ ਸਿੰਘ ਕਾਹਲੋਂ, ਪਰਮਿੰਦਰ ਸਿੰਘ ਸੋਹਾਣਾ, ਹਰਸੰਗਤ ਸਿੰਘ, ਸੁਰਿੰਦਰ ਸਿੰਘ ਰੋਡਾ, ਅਰੁਣ ਸ਼ਰਮਾਂ, ਪਰਵਿੰਦਰ ਸਿੰਘ ਤਸਿੰਬਲੀ, ਰਾਜਾ ਕੰਵਰਜੋਤ ਸਿੰਘ, ਜਸਬੀਰ ਕੌਰ ਅਤਲੀ, ਹਰਪਾਲ ਸਿੰਘ ਚਾਨਾ, ਆਰ ਪੀ ਸ਼ਰਮਾ ਸਾਰੇ ਐਮ.ਸੀ, ਸ੍ਰ. ਹਰਿੰਦਰਪਾਲ ਸਿੰਘ  ਬਿੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ, ਗੁਰਦੀਪ ਸਿੰੰਘ ਢਿੱਲੋਂ ਸਾਬਕਾ ਪ੍ਰਧਾਨ ਪੰਜਾਬ ਸਕੂਲ ਸਿੱਖਿਆ ਬੋਰਡ, ਸੁਖਦੇਵ ਸਿੰਘ ਵਾਲੀਆ, ਜਗਤਾਰ ਸਿੰਘ ਬਾਰੀਆ, ਪ੍ਰਭਦੀਪ ਸਿੰਘ ਬੋਪਾਰਾਏ, ਹਰਜੀਤ ਸਿੰਘ ਗਿੱਲ, ਜਸਰਾਜ ਸਿੰਘ ਸੋਨੂੰ, ਹਰਪਾਲ ਸਿੰਘ, ਮਨਜੀਤ ਸਿੰਘ ਸੇਠੀ, ਮਨਮੋਹਣ ਸਿੰਘ ਲੰਗ, ਰਛਪਾਲ ਸਿੰਘ ਪ੍ਰੀਤੀ, ਭੁਪਿੰਦਰ ਸਿੰਘ ਟਿਵਾਣਾ, ਹਰਵਿੰਦਰ ਸਿੰਘ ਸੈਣੀ, ਪੀ.ਡੀ.ਵਧਵਾ, ਕੁਲਦੀਪ ਸਿੰਘ ਬਿੱਟੂ ਕੁੰਭੜਾ, ਇੰਦਰਪਾਲ ਸਿੰਘ ਧਨੋਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ |
ਕੈਂਪ ਦੌਰਾਨ ਸ੍ਰੀ ਅਸ਼ੋਕ ਕੁਮਾਰ ਗੁਪਤਾ (ਡਿਪਲਾਸਟ) ਵੱਲੋਂ ਖੂਨਦਾਨੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ |
ਇਸ ਕੈਂਪ ਨੂੰ ਸਫਲ ਬਣਾਉਣ ਲਈ ਸ੍ਰ. ਅਮਰਜੀਤ ਸਿੰਘ ਪਰਮਾਰ, ਕੁਲਦੀਪ ਸਿੰਘ ਹੈਪੀ, ਵੀ ਪੀ ਸਿੰਘ, ਹਰਦੀਪ ਸਿੰਘ, ਸੁਦਾਗਰ ਸਿੰਘ ਬੱਲੋਮਾਜਰਾ, ਰਵਿੰਦਰ ਰਵੀ, ਗੁਰਦਿਆਲ ਸਿੰਘ, ਦਿਨੇਸ਼ ਸੈਣੀ ਅਤੇ ਹੋਰ ਮੈਂਬਰਾਂ ਵੱਲੋਂ ਲਗਾਤਾਰ ਮਿਹਨਤ ਕੀਤੀ ਗਈ|

Leave a Reply

Your email address will not be published. Required fields are marked *