ਖੂਨਦਾਨ ਮੌਕੇ ਕਾਹਲੋਂ ਨੂੰ ਸਨਮਾਨਿਤ ਕੀਤਾ

ਐਸ. ਏ. ਐਸ ਨਗਰ, 26 ਦਸੰਬਰ (ਸ.ਬ.) ਪੰਜਾਬ ਟੈਕਸੀ ਯੂਨੀਅਨ ਵਲੋਂ ਫੇਜ਼-11 ਵਿਖੇ ਖੂਨਦਾਨ ਕੈਂਪ ਲਗਾਇਆ ਗਿਆ| ਇਸ ਮੌਕੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੌਂਸਲਰ ਸ. ਪਰਮਜੀਤ ਸਿੰਘ ਕਾਹਲੋਂ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਸ. ਕਾਹਲੋਂ ਨੇ ਕਿਹਾ ਕਿ ਖੂਨਦਾਨ ਸਭ ਤੋਂ ਮਹਾਨ ਦਾਨ ਹੈ| ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ| ਸਾਡੇ ਵਲੋਂ ਦਾਨ ਕੀਤੀ ਖੂਨ ਦੀ ਇਕ ਬੂੰਦ ਦੀ ਕਿਸੇ ਲੋੜਵੰਦ ਦੀ ਜਾਨ ਬਚਾ ਸਕਦੀ ਹੈ|

Leave a Reply

Your email address will not be published. Required fields are marked *