ਖੂਨਦਾਨ ਮੌਕੇ 70 ਵਿਅਕਤੀਆਂ ਨੇ ਖੂਨਦਾਨ ਕੀਤਾ

ਐਸ ਏ ਐਸ ਨਗਰ, 2 ਜੂਨ (ਸ.ਬ.) ਪਸ਼ੂਪਤੀ ਸੇਵਾ ਸੰਸਥਾ ਨਵਾਂ ਗਾਉਂ ਵੱਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਮਾਤਾ ਸਿੰਘਾ ਦੇਵੀ ਮੰਦਰ ਨਵਾਂ ਗਾਉਂ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ| ਸੰਸਥਾ ਦੇ ਪ੍ਰਧਾਨ ਸ੍ਰੀ ਹੂਨਾ ਰਾਮ ਨੇ ਦੱਸਿਆ ਕਿ ਸੰਸਥਾ ਵੱਲੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾਂਦਾ ਹੈ| ਇਸ ਮੌਕੇ ਹੋਰਨਾਂ ਤੋਂ ਇਲਾਵਾ ਕ੍ਰਿਸ਼ਨ ਬਹਾਦਰ, ਰਾਮ ਖਲਾਲ ਵੀ ਹਾਜਿਰ ਸਨ|

Leave a Reply

Your email address will not be published. Required fields are marked *