ਖੇਤਰੀ ਪਾਸਪੋਰਟ ਦਫ਼ਤਰ ਚੰਡੀਗੜ੍ਹ ਦੀ ਪੁਰਸਕਾਰ ਲਈ ਚੋਣ

ਚੰਡੀਗੜ੍ਹ, 9 ਜਨਵਰੀ (ਸ.ਬ.) ਰਾਜ ਭਾਸ਼ਾ ਹਿੰਦੀ ਵਿੱਚ ਵਧੀਆ ਕੰਮ ਕਰਨ ਲਈ ਖੇਤਰੀ ਪਾਸਪੋਰਟ ਦਫ਼ਤਰ ਚੰਡੀਗੜ੍ਹ ਨੂੰ ਵਿਦੇਸ਼ ਮੰਤਰਾਲੇ ਵਲੋਂ ਵਿਸ਼ੇਸ਼ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ| ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰਾਲੇ ਵੱਲੋਂ ਹਰ ਸਾਲ 10 ਜਨਵਰੀ ਨੂੰ ਵਿਸ਼ਵ ਹਿੰਦੀ ਦਿਵਸ ਮੌਕੇ ਇੱਕ ਪ੍ਰੋਗਰਾਮ ਕਰਵਾਇਆ ਜਾਂਦਾ ਹੈ | ਦਿੱਲੀ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ|

Leave a Reply

Your email address will not be published. Required fields are marked *