ਖੇਤੀਬਾੜੀ ਹਾਦਸਾ ਪੀੜਤ ਨੂੰ 10 ਹਜ਼ਾਰ ਰੁਪਏ ਦਾ ਚੈਕ ਸੌਂਪਿਆ


ਖਰੜ, 12 ਜਨਵਰੀ (ਸ਼ਬ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪਿੰਡ ਗੜਾਂਗਾਂ ਦੇ ਖੇਤੀਬਾੜੀ ਹਾਦਸਾ ਪੀੜਤ ਪ੍ਰਵਾਸੀ ਮਜ਼ਦੂਰ ਨੂੰ 10 ਹਜ਼ਾਰ ਰੁਪਏ ਦੀ ਸਹਾਇਤਾ ਦਾ ਚੈਕ ਸੌਂਪਿਆ। ਇਸ ਮੌਕੇ ਸ੍ਰੀ ਮੱਛਲੀ ਕਲਾਂ ਨੇ ਦੱਸਿਆ ਕਿ 25 ਸਾਲਾ ਸਿਟੂ ਕੁਮਾਰ ਮੰਡਲ ਦੀ ਖੱਬੇ ਪੈਰ ਦੀ ਦੂਜੀ ਉਂਗਲ ਰੋਟਾਵੇਟਰ ਦੀ ਲਪੇਟ ਵਿਚ ਆਉਣ ਕਾਰਨ ਵੱਢੀ ਗਈ ਸੀ। ਉਸ ਨੇ ਪਿਛਲੇ ਸਾਲ ਸਤਵੇਂ ਮਹੀਨੇ ਵਿਚ ਮਾਰਕੀਟ ਕਮੇਟੀ ਦੇ ਦਫਤਰ ਵਿਚ ਵਿੱਤੀ ਸਹਾਇਤਾ ਲਈ ਅਰਜ਼ੀ ਦਿੱਤੀ ਸੀ ਜਿਸ ਤੇ ਕਾਰਵਾਈ ਕਰਦਿਆਂ ਉਸ ਨੂੰ ਵਿੱਤੀ ਸਹਾਇਤਾ ਦਾ ਚੈਕ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬਿਹਤਰੀ ਲਈ ਵਚਨਬੱਧ ਹੈ।
ਖੇਤੀਬਾੜੀ ਕਾਨੂੰਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜਾਣ ਬੁੱਝ ਕੇ ਇਸ ਗੰਭੀਰ ਮਸਲੇ ਨੂੰ ਲਟਕਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਪਾਰਟੀ ਦੇ ਸੰਸਦ ਮੈਂਬਰ ਇਨ੍ਹਾਂ ਕਾਨੂੰਨਾਂ ਵਿਰੁਧ ਦਿੱਲੀ ਵਿੱਚ ਲਗਾਤਾਰ ਧਰਨਾ ਦੇ ਰਹੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਇੰਦਰਜੀਤ ਸਿੰਘ, ਮੰਡੀ ਸੁਪਰਵਾਇਜ਼ਰ ਬਲਵਿੰਦਰ ਸਿੰਘ, ਚਰਨਜੀਤ ਸਿੰਘ ਲੇਖਾਕਾਰ, ਜਸਪ੍ਰੀਤ ਸਿੰਘ ਆਕਸ਼ਨ ਰੀਕਾਰਡਰ, ਅਵਤਾਰ ਸਿੰਘ ਸਾਬਕਾ ਮੈਨੇਜਰ ਸਹਿਕਾਰੀ ਬੈਂਕ, ਮਲਾਗਰ ਸਿੰਘ ਰਸਨਹੇੇੜੀ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *