ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਯੂਥ ਕਾਂਗਰਸ ਦਾ ਦਿੱਲੀ ਮਾਰਚ 20 ਨੂੰ

ਐਸ.ਏ.ਐਸ.ਨਗਰ, 18 ਸਤੰਬਰ (ਸ.ਬ.) ਪੰਜਾਬ ਯੂਥ ਕਾਂਗਰਸ ਵੱਲੋਂ          ਕੇਂਦਰ ਸਰਕਾਰ ਰਾਹੀਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ 20 ਸਤੰਬਰ ਨੂੰ ਟ੍ਰੈਕਟਰ ਰੈਲੀ ਰਾਹੀਂ ਨਵੀਂ ਦਿੱਲੀ ਵੱਲ ਰੋਸ ਮਾਰਚ ਕੀਤਾ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਯੂਥ  ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ 20 ਸਤੰਬਰ ਨੂੰ ਹੋਣ ਵਾਲੀ ਟ੍ਰੈਕਟਰ ਰੈਲੀ ਨੂੰ ਲੈ ਕੇ ਜਿਲ੍ਹਾ ਮੁਹਾਲੀ ਦੇ ਯੂਥ ਕਾਂਗਰਸੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਜਿਸ ਵਿੱਚ ਮੁਹਾਲੀ ਤੋਂ ਟਰੈਕਟਰਾਂ ਦਾ ਇੱਕ ਵੱਡਾ ਕਾਫਲਾ ਨਵੀਂ ਦਿੱਲੀ ਵੱਲ ਕੂਚ ਕਰੇਗਾ|

Leave a Reply

Your email address will not be published. Required fields are marked *