ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਐਸ.ਏ.ਐਸ.ਨਗਰ, 15 ਜਨਵਰੀ (ਸ.ਬ.) ਸ਼ਹੀਦ ਭਗਤ ਸਿੰਘ ਹਾਊਸਿੰਗ ਵੈਲਫੇਅਰ ਐਸੋਸੀਏਸ਼ਨ ਫੇਜ਼ 2 ਮੁਹਾਲੀ ਦੇ ਮੈਂਬਰਾਂ ਅਤੇ ਨਿਵਾਸੀਆਂ ਨੇ ਫੇਜ਼ 2 ਦੇ ਪਾਰਕ ਵਿੱਚ ਇੱਕਠੇ ਹੋ ਕੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।

ਇਸ ਮੌਕੇ ਸੰਸਥਾ ਦੇ ਪ੍ਰਧਾਨ ਸ੍ਰੀ ਗੁਰਬਚਨ ਸਿੰਘ ਨੇ ਕਿਹਾ ਕਿ ਕਿਸਾਨ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਇਸ ਮੌਕੇ ਹਾਜਿਰ ਵਸਨੀਕਾਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ।

ਇਸ ਮੌਕੇ ਨਰਿੰਦਰ ਕੁਮਾਰ, ਮੁਹੰਮਦ ਸ਼ਹਿਨਾਜ, ਦਿਨੇਸ਼ ਕੁਮਾਰ, ਗੁਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਕਿਸਾਨਾਂ ਦੇ ਸੰਘਰਸ਼ ਵਿੱਚ ਨਾਲ ਖੜ੍ਹਣ ਅਤੇ ਸੰਘਰਸ਼ ਵਿੱਚ ਬਣਦਾ ਸਹਿਯੋਗ ਦੇਣ ਦਾ ਅਹਿਦ ਲਿਆ।

Leave a Reply

Your email address will not be published. Required fields are marked *