ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਚੱਕਾ ਜਾਮ ਵੱਖ-ਵੱਖ ਥਾਵਾਂ ਤੇ ਚਾਰ ਘੰਟੇ ਲਈ ਆਵਾਜਾਈ ਠੱਪ ਕੀਤੀ


ਐਸ ਏ ਐਸ ਨਗਰ, 5 ਨਵੰਬਰ (ਸ.ਬ.) ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਨਵਾਉਣ ਲਈ ਕੁੱਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਅਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਦੇਸ਼ ਵਿਆਪੀ ਬੰਦ ਦੇ ਸੱਦੇ ਤੇ ਅੱਜ ਕਿਸਾਨਾਂ ਵਲੋਂ 12 ਵਜੇ ਤੋਂ 4 ਵਜੇ ਤਕ ਮੁਕੰਮਲ ਚੱਕਾ ਜਾਮ ਕੀਤਾ ਗਿਆ| ਇਸ ਦੌਰਾਨ ਕਿਸਾਨਾਂ ਵਲੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਨੈਸ਼ਨਲ ਹਾਈਵੇ ਅਤੇ ਟੋਲ ਟੈਕਸ ਬੈਰੀਅਰਾਂ ਅਤੇ ਹੋਰ ਥਾਵਾਂ ਉਪਰ ਧਰਨੇ ਲਗਾ ਕੇ ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਖਤ ਰੋਸ ਪ੍ਰਦਰਸ਼ਨ ਕੀਤਾ|
ਕਿਸਾਨਾਂ ਵਲੋਂ ਕੀਤੇ ਗਏ ਚੱਕਾ ਜਾਮ ਕਾਰਨ ਕਈ ਥਾਵਾਂ ਲੋਕਾਂ ਨੂੰ             ਪਰੇਸ਼ਾਨੀ ਸਹਿਣੀ ਪਈ| ਇਸ ਦੌਰਾਨ  ਜਿਥੇ ਹਰ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਉਥੇ ਵਾਹਨਾਂ ਵਿੱਚ ਬੈਠੇ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ| ਇਸ ਦੌਰਾਨ ਕੁਝ ਥਾਵਾਂ ਤੇ ਪੁਲੀਸ ਵਲੋਂ ਵੀ ਨਾਕੇ ਲਗਾ ਕੇ ਲੋਕਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਅਤੇ ਬਦਲਵੇਂ ਰਸਤਿਆਂ ਉਪਰ ਜਾਣ ਲਈ ਮਜਬੂਰ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ|
ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਵਿੱਚ ਏਅਰਪੋਰਟ ਰੋਡ ਤੇ ਯੂਥ ਆਫ ਪੰਜਾਬ ਵਲੋਂ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਕਿਸਾਨਾਂ ਦੇ ਸਮਰਥਣ ਵਿੱਚ 12 ਵਜੇ ਤੋ 4 ਵਜੇ ਤਕ  ਚਾਰ ਘੰਟੇ ਲਈ ਚੱਕਾ ਜਾਮ ਕੀਤਾ ਗਿਆ| 
ਇਸ ਮੌਕੇ ਵੱਖ ਵੱਖ ਸਿਆਸੀ ਆਗੂਆਂ ਵਲੋਂ ਵੀ ਸੰਬੋਧਨ ਕੀਤਾ ਗਿਆ ਪਰ ਕਿਸੇ ਵੀ ਰਾਜਸੀ ਆਗੂ ਨੇ ਕੋਈ ਵੀ ਸਿਆਸੀ ਗੱਲ ਨਹੀਂ ਕੀਤੀ ਗਈ ਅਤੇ ਸਿਰਫ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ| 
ਇਸ ਮੌਕੇ ਬੋਲਦਿਆਂ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਦੀਪ ਬੈਦਵਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ| ਮੋਦੀ ਸਰਕਾਰ ਨੁੰ ਚਾਹੀਦਾ ਹੈ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਸ ਲਏ ਜਾਣ| ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾ ਕਿਸਾਨਾਂ ਦੇ ਨਾਲ ਖੜੀ ਹੈ| 
ਇਸ ਮੌਕੇ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਆਪ ਆਗੂ ਜਗਦੇਵ ਸਿੰਘ ਮਲੋਆ ਅਤੇ ਯੂਥ ਆਫ ਪੰਜਾਬ ਦੇ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਮਟੌਰ ਨੇ ਵੀ ਸੰਬੋਧਨ ਕੀਤਾ| 
ਇਸ ਮੌਕੇ  ਕਰਮਜੀਤ ਸਿੰਘ ਚਿੱਲਾ, ਗੁਰਪ੍ਰੀਤ ਸਿੰਘ ਨਿਆਂਮੀਆਂ, ਸਿਖਿਆ ਬੋਰਡ ਦੇ ਮੁਲਾਜਮ ਆਗੂ ਪਰਵਿੰਦਰ ਸਿੰਘ ਖੰਗੂੜਾ ਅਤੇ ਵੱਖ ਵੱਖ ਰਾਜਸੀ ਅਤੇ ਕਿਸਾਨ ਆਗੂ ਮੌਜੂਦ ਸਨ| 
ਖਰੜ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਕਾਫੀ ਅਸਰਦਾਰ ਰਿਹਾ ਅਤੇ ਕਿਸਾਨਾਂ ਵਲੋਂ ਖਰੜ ਦੇ ਬੱਸ ਅੱਡੇ ਦੇ ਸਾਮ੍ਹਣੇ ਸੜਕ ਤੇ ਚਾਰ ਘੰਟੇ ਤਕ ਧਰਨਾ ਲਗਾ ਕੇ ਚੱਕਾ ਜਾਮ ਕੀਤਾ ਗਿਆ ਅਤੇ ਮੋਦੀ ਸਰਕਾਰ ਖਿਲਾਫ ਨਾਰੇਬਾਜੀ ਕੀਤੀ ਗਈ| ਕਿਸਾਨਾਂ ਦੇ ਚੱਕਾ ਜਾਮ ਕਾਰਨ ਖਰੜ ਮੁੱਖ ਸੜਕ ਤੇ ਭਾਰੀ ਜਾਮ ਲੱਗ ਗਿਆ ਅਤੇ ਦੋਵੇਂ ਪਾਸੇ ਕਈ ਕਿਲੋਮੀਟਰ ਤਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਲੈ ਰਹੀ ਹੈ| ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੇ ਇਕ ਕਰੋੜ ਦਾ ਜੁਰਮਾਨਾ ਅਤੇ ਪੰਜ ਸਾਲ ਕੈਦ ਦਾ ਕਾਨੂੰਨ  ਲਾਗੂ ਕੀਤਾ ਜਾ ਰਿਹਾ ਹੈ, ਜਦੋਂਕਿ ਕਿਸਾਨ ਸਿਰਫ 6 ਫੀਸਦੀ ਪ੍ਰਦੂਸ਼ਨ ਕਰਦੇ ਹਨ| ਆਗੂਆਂ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀ ਮੰਨਦੇ ਹਨ ਕਿ ਦਿੱਲੀ ਵਿੱਚ ਪੰਜਾਬ ਦਾ ਧੂੰਆਂ ਨਹੀਂ ਜਾ ਸਕਦਾ, ਫਿਰ ਵੀ              ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ|
ਇਸ ਮੌਕੇ ਦਵਿੰਦਰ ਸਿੰਘ                ਦੇਹਕਲਾਂ, ਰਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ, ਮਲਕੀਤ ਸਿੰਘ ਥੇੜੀ, ਰਣਜੀਤ ਸਿੰਘ ਜੀਤੀ, ਸੁਰਿੰਦਜੀਤ ਸਿੰਘ ਬੜਾਲਾ, ਗੁਰਮੀਤ ਸਿੰਘ  ਖੂਨੀ ਮਾਜਰਾ, ਗਿਆਨ ਸਿੰਘ ਧੜਾਕ, ਗੁਰਨਾਮ ਸਿੰਘ ਦਾਊਂ, ਸੁਖਦੇਵ ਸਿੰਘ  ਸਹੋਲੀ, ਮੇਹਰ ਸਿੰਘ ਥੇੜੀ, ਅਵਤਾਰ ਸਿੰਘ, ਰਾਮ ਸਿੰਘ, ਭੂਰਾ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਨਿਆਂਮੀਆਂ, ਜਸਵੰਤ ਸਿੰਘ , ਸੋਹਣ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਸੁਰਿੰਦਰ ਸਿੰਘ, ਗਰਜਾ ਸਿੰਘ, ਗੁਰਿੰਦਰ ਸਿੰਘ, ਕੁਲਦੀਪ ਸਿੰਘ, ਰਮਨਦੀਪ ਸਿੰਘ ਸਹੋੜਾ, ਬਿੱਟੂ ਸਿੰਘ, ਸੰਦੀਪ ਸਿੰਘ, ਨਾਗਰ ਸਿੰਘ ਧੜਾਕ, ਸਾਧ ਸਿੰਘ ਮਜਾਤੜੀ, ਬਲਵਿੰਦਰ ਸਿੰਘ, ਜਸਵੀਰ ਸਿੰਘ, ਗਰਜਾ ਸਿੰਘ, ਬਲਜਿੰਦਰ ਸਿੰਘ, ਬਹਾਦਰ ਸਿੰਘ ਨਿਆਂਮੀਆਂ, ਰਣਜੀਤ ਸਿੰਘ ਹੰਸ, ਸਲਿੰਦਰਜੀਤ ਸਿੰਘ, ਪਵਨ ਕੁਮਾਰ ਰੰਗੀਆਂ, ਜੋਰਾ ਸਿੰਘ ਚੱਪੜਚਿੜੀ ਨੇ ਸੰਬੋਧਨ ਕੀਤਾ| 
ਇਸੇ ਦੌਰਾਨ ਪਿੰਡ ਰਾਏਪੁਰ ਕਲਾਂ ਵਿਖੇ ਰਿਲਾਇੰਸ ਪੰਪ ਤੇ ਚੱਲ ਰਹੇ ਪਿਛਲੇ 25 ਦਿਨਾਂ ਤੋਂ ਧਰਨੇ ਦੌਰਾਨ ਅੱਜ ਮੋਦੀ ਸਰਕਾਰ ਖ਼ਿਲਾਫ਼                  ਨਾਅਰੇਬਾਜ਼ੀ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਤੇ 12 ਵਜੇ ਤੋਂ 4 ਵਜੇ ਤੱਕ ਚੱਕਾ ਜਾਮ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ  ਕੇਂਦਰ ਦੀ ਮੋਦੀ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂ ਕਿ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ| ਉਨ੍ਹਾਂ ਕਿਹਾ ਹੈ ਕਿ ਕਿਸਾਨ ਹੁਣ ਆਰ ਪਾਰ ਦੀ ਲੜਾਈ ਲੜ ਰਹੇ ਹਨ, ਮੋਦੀ ਸਰਕਾਰ ਨੂੰ ਮਜਬੂਰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਪਵੇਗਾ| ਉਹਨਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਕਰਨ ਹਰੇਕ ਵਰਗ ਖ਼ਤਮ ਹੋ ਜਾਵੇਗਾ|
ਇਸ ਮੌਕੇ ਕਿਸਾਨ ਆਗੂ ਕੁਲਦੀਪ ਸਿੰਘ ਕੁਰੜੀ, ਅਵਤਾਰ ਸਿੰਘ,             ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ, ਗੁਰਮਿੰਦਰ ਸਿੰਘ, ਸੱਜਣ ਸਿੰਘ, ਇੰਦਰਜੀਤ ਸਿੰਘ          ਗਰੇਵਾਲ, ਪਰਮਜੀਤ ਸਿੰਘ ਕਾਹਲੋਂ,  ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਸੁਰਮੁੱਖ ਸਿੰਘ ਭਾਗੋ ਮਾਜਰਾ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਹਰਿੰਦਰ ਸਿੰਘ ਬੈਰੋਂਪੁਰ, ਅੰਮ੍ਰਿਤਜੋਤ ਸਿੰਘ ਪੂਨੀਆ, ਪਰਵਿਦਰ ਸਿੰਘ, ਸ਼ੇਰ ਸਿੰਘ, ਕਾਕਾ ਸਿੰਘ ਮੌਜਪੁਰ, ਨਰਿੰਦਰ ਸਿੰਘ ਨੇ ਸੰਬੋਧਨ ਕੀਤਾ|  
ਇਸੇ ਦੌਰਾਨ ਪਿੰਡ ਕੁੰਬੜਾ ਵਿਖੇ ਕਿਸਾਨਾਂ ਵਲੋਂ ਪਿੰਡ ਦਾ ਬਾਜਾਰ ਬੰਦ ਕਰਵਾਇਆ ਗਿਆ| ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਕਿਸਾਨਾਂ ਵਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਨਾਰੇ ਲਗਾਏ ਗਏ| ਇਸ ਮੌਕੇ ਬਲਵਿੰਦਰ ਸਿੰਘ ਕੁੰਬੜਾ ਪ੍ਰਧਾਨ ਅਤਿਆਚਾਰ ਅਤੇ ਭ੍ਰਿਸਟਾਚਾਰ ਵਿਰੋਧੀ ਫਰੰਟ, ਲਾਭ ਸਿੰਘ, ਕਾਕਾ ਸਿੰਘ, ਜਗਦੀਸ ਸਿੰਘ, ਜਗਤਾਰ ਸਿੰਘ, ਮੋਹਨ ਸਿੰਘ, ਸਾਧੂ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਹਰਨੇਕ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਨਵਜੀਤ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ ਮੌਜੂਦ ਸਨ| 
ਕਿਸਾਨਾਂ ਦੇ ਇਸ ਸੰਘਰਸ਼ ਦੌਰਾਨ ਆਮ ਲੋਕਾਂ ਨੂੰ ਜਿਹੜੀ ਖੱਜਲ ਖੁਆਰੀ ਸਹਿਣੀ ਪਈ ਉਸ ਕਾਰਨ ਲੋਕਾਂ ਵਿੱਚ ਕਿਸਾਨ ਅੰਦੋਲਨ ਪ੍ਰਤੀ ਥੋੜ੍ਹੀ ਨਾਰਾਜਗੀ ਵੀ ਨਜਰ ਆਈ| ਇਸ ਦੌਰਾਨ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਖੱਜਲਖੁਆਰ ਹੋਣਾ ਪਿਆ ਅਤੇ ਕਈ ਥਾਵਾਂ ਤੇ ਲੋਕ ਇਹ ਸ਼ਿਕਾਇਤ ਕਰਦੇ ਦਿਖੇ ਕਿ ਜਦੋਂ ਆਮ ਜਨਤਾ ਅੱਗੇ ਵੱਧ ਕੇ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ ਕਰ ਰਹੀ ਹੈ ਫਿਰ ਕਿਸਾਨਾਂ ਵਲੋਂ ਆਮ ਜਨਤਾ ਨੂੰ ਹੀ ਪਰੇਸ਼ਾਨ ਕਿਉਂ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *