ਖੇਤੀ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ

ਐਸ.ਏ.ਐਸ ਨਗਰ, 13 ਜਨਵਰੀ (ਸ.ਬ.) ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਕਿਸਾਨ ਜੰਥੇਬੰਦੀਆਂ ਦੇ ਸੱਦੇ ਤੇ ਅੱਜ ਵੱਖ ਵੱਖ ਥਾਵਾਂ ਤੇ ਲੋਕਾਂ ਵਲੋਂ ਖੇਤੀ ੇਕਾਨੂੰਨਾਂ ਵਿਰੁੱਧ ਆਪਣਾ ਰੋਸਜਾਹਰ ਕਰਦੇ ਹੋਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜੀ ਕਰਦਿਆਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।
ਮੁਹਾਲੀ ਵਿਖੇ ਨੌਜਵਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਿਸਾਨ ਜੱਥੇਬੰਦੀਆਂ ਨਾਲ ਇਕੱਮੁਠਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪਰਦੀਪ ਸਿੰਘ ਮਾਵੀ, ਗੁਰਪ੍ਰੀਤ ਸਿੰਘ ਧਾਲੀਵਾਲ, ਸੁਰਿੰਦਰ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਕਮਲਜੀਤ ਸਿੰਘ, ਜਥੇਦਾਰ ਅਮਰੀਕ ਸਿੰਘ, ਪਿ੍ਰਤਪਾਲ ਸਿੰਘ, ਜਗਦੀਸ਼ਸਿੰਘ, ਮਨਿੰਦਰ ਸਿੰਘ, ਸੁਖਚੈਲ ਸਿੰਘ, ਮਨਜੀਤ ਸਿੰਘ, ਕਾਲਾ ਸਿੰਘ, ਹਰਜੀਤ ਸਿੰਘ, ਇੰਦਰਪਾਲ ਸਿੰਘ, ਗੁਰਜੀਤ ਸਿੰਘ, ਜਗਵੰਤ ਸਿੰਘ, ਲਾਲੀ ਮਾਵੀ, ਸੁੱਖਾ, ਜਿੰਮੀ, ਜਤਿੰਦਰਪਾਲ ਸਿੰਘ ਆਦਿ ਨੇ ਕਿਹਾ ਕਿ ਉਹ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂਨਾਂ ਦੇ ਰੋਸ ਵਜੋਂ ਅੱਜ ਲੋਹੜੀ ਵਾਲੇ ਦਿਨ ਇਨਾਂ੍ਹ ਦੀਆਂ ਕਾਪੀਆਂ ਸਾੜ ਰਹੇ ਹਨ।

Leave a Reply

Your email address will not be published. Required fields are marked *