ਖੇਤੀ ਵਸਤਾਂ ਜੀ ਐਸ ਟੀ ਤੋਂ ਬਾਹਰ ਰੱਖੀਆਂ ਜਾਣ : ਕਿਸਾਨ ਆਗੂ

ਖਰੜ, 12 ਜੁਲਾਈ (ਸ.ਬ.) ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੀ ਇੱਥੇ ਹੋਈ ਇੱਕ ਮੀਟਿੰਗ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਿਲਾ ਪ੍ਰੈਸ ਸਕੱਤਰ ਸ. ਨਛੱਤਰ ਸਿੰਘ ਬੈਦਵਾਨ ਨੇ ਦਸਿਆ ਕਿ ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਕਿਸਾਨੀ ਨਾਲ ਸੰਬੰਧਿਤ ਵਸਤਾਂ, ਕੀੜੇਮਾਰ ਦਵਾਈਆਂ, ਖਾਦਾਂ ਆਦਿ  ਜੀ ਐਸ ਟੀ ਤੋਂ ਬਾਹਰ ਰੱਖੀਆ ਜਾਣ| ਕਿਸਾਨਾਂ ਦਾ ਗੰਨੇ ਦਾ 122 ਕਰੋੜ ਰੁਪਏ ਬਕਾਇਆ ਤੁਰੰਤ ਦਿੱਤਾ ਜਾਵੇ| ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜਾ ਦਿਤਾ ਜਾਵੇ| ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇ|
ਇਸ ਮੌਕੇ ਫੈਸਲਾ ਕੀਤਾ ਗਿਆ ਕਿ 13 ਜੁਲਾਈ ਨੂੰ ਸਾਰੇ ਪੰਜਾਬ ਦੇ ਐਸ ਡੀ ਐਮ ਦਫਤਰਾਂ ਮੂਹਰੇ ਧਰਨਾ ਦੇ ਕੇ ਕਿਸਾਨਾਂ ਨਾਲ ਸੰਬੰਧਿਤ ਫਸਲਾਂ ਨੂੰ ਜੀ ਐਸ ਟੀ ਤੋਂ ਬਾਹਰ ਰੱਖਣ ਲਈ ਧਰਨਾ ਦਿੱਤਾ ਜਾਵੇਗਾ|
ਇਸ ਮੌਕੇ ਸਮਸ਼ੇਰ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਮਰ ਸਿੰਘ, ਗੁਰਨਾਮ ਸਿੰਘ, ਜਸਪਾਲ ਸਿੰਘ, ਨਿਸ਼ਾਨ ਸਿੰਘ, ਚਰਨਜੀਤ ਸਿੰਘ, ਪ੍ਰੇਮ ਸਿੰਘ, ਲਖਵੀਰ ਸਿੰਘ, ਰਵਿੰਦਰ ਸਿੰਘ ਤੇ ਹੋਰ ਵੱਡੀ ਗਿਣਤੀ ਕਿਸਾਨ ਮੌਜੂਦ ਸਨ|

Leave a Reply

Your email address will not be published. Required fields are marked *