ਗਗਨਜੀਤ ਸਿੰਘ ਬਰਨਾਲਾ ਅਤੇ ਬਲਦੇਵ ਸਿੰਘ ਮਾਨ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਬਰਨਾਲਾ, 26 ਜਨਵਰੀ (ਸ.ਬ.) ਸਾਬਕਾ ਮੁੱਖ ਮੰਤਰੀ ਸ੍ਰ. ਸੁਰਜੀਤ ਸਿੰਘ ਬਰਨਾਲਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਸ੍ਰ. ਗਗਨਜੀਤ ਸਿੰਘ ਬਰਨਾਲਾ ਅਤੇ ਸਾਬਕਾ ਮੰਤਰੀ ਸ੍ਰ. ਬਲਦੇਵ ਸਿੰਘ ਮਾਨ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ| ਗਗਨਜੀਤ ਸਿੰਘ ਬਰਨਾਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਬਲਦੇਵ ਸਿੰਘ ਮਾਨ ਜਨਰਲ ਸਕੱਤਰ ਹਨ| ਦੋਵਾਂ ਆਗੂਆਂ ਵੱਲੋਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਇਹ ਅਸਤੀਫ਼ੇ ਭੇਜੇ ਗਏ ਹਨ|

Leave a Reply

Your email address will not be published. Required fields are marked *