ਗਗਨਦੀਪ ਜਲਾਲਪੁਰ ਨੇ ਲਾਭਪਾਤਰੀਆਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ

ਘਨੌਰ, 12 ਸਤੰਬਰ (ਅਭਿਸ਼ੇਕ ਸੂਦ) ਯੂਨੀਵਰਸਿਟੀ ਕਾਲਜ ਘਨੌਰ ਵਿਖੇ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਏ.ਐਫ਼.ਐਸ.ਓ. ਮਨੂੰ ਰਾਣੀ ਦੀ ਅਗਵਾਈ ਹੇਠ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰਨ ਲਈ ਸਮਾਗਮ ਕਰਵਾਇਆ ਗਿਆ| ਇਸ ਦੌਰਾਨ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ ਵਲੋਂ ਪਿੰਡ ਕਪੂਰੀ ਅਤੇ ਗੰਡਿਆਂ ਦੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਦਿੱਤੇ ਗਏ| ਇਸ ਮੌਕੇ ਸ੍ਰ. ਜਲਾਲਪੁਰ ਨੇ ਕਿਹਾ ਕਿ ਇਸ ਸਮਾਰਟ ਕਾਰਡ ਜਾਰੀ ਹੋਣ ਨਾਲ ਰਾਸ਼ਨ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਵੇਗੀ| ਇਸ ਮੌਕੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਬਲਾਕ ਸੰਮਤੀ ਘਨੌਰ ਦੇ ਚੇਅਰਮੈਨ ਜਗਦੀਪ ਸਿੰਘ ਡਿੰਪਲ ਚਪੜ੍ਹ, ਚੰਦ ਸਿੰਘ ਕਪੂਰੀ ਸਰਪੰਚ, ਇੰਦਰਜੀਤ ਸਿੰਘ ਬਿੱਟੂ ਸਰਪੰਚ ਮਹਿਦੂਦਾਂ, ਵਿਸ਼ਾਲ ਲਵਲੀ ਗੋਇਲ ਐਮ.ਸੀ., ਇੰਸਪੈਕਟਰ ਕੁਲਬੀਰ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ, ਇੰਸਪੈਕਟਰ ਲਖਵਿੰਦਰ ਸਿੰਘ, ਇੰਸਪੈਕਟਰ ਸ੍ਰੀਮਤੀ ਸ਼ਮਾ ਗਰੋਵਰ ਸਮੇਤ ਹੋਰ ਵੀ ਹਾਜ਼ਿਰ ਸਨ|

Leave a Reply

Your email address will not be published. Required fields are marked *