ਗਣਤੰਤਰ ਦਿਵਸ ਦੇ ਮੌਕੇ ਤੇ ਹੁਸ਼ਿਆਰਪੁਰ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ, 3 ਜਨਵਰੀ (ਸ.ਬ.) ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਹੁਣ ਜਿਲ੍ਹਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਝੰਡਾ ਲਹਿਰਾਉਣਗੇ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿੱਚ ਸੋਧ ਕੀਤੀ ਹੈ|
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਹੁਣ ਜਿਲ੍ਹਾ ਐਸ.ਏ.ਐਸ. ਨਗਰ ਦੀ ਜਗ੍ਹਾ ਤੇ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣਗੇ, ਜਦਕਿ ਸਪੀਕਰ, ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਸਿੰਘ ਵਲੋਂ ਹੁਸ਼ਿਆਰਪੁਰ ਦੀ ਜਗ੍ਹਾ ਤੇ ਐਸ.ਏ.ਐਸ ਨਗਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ|

Leave a Reply

Your email address will not be published. Required fields are marked *