ਗਣਤੰਤਰ ਦਿਵਸ ਮਨਾਇਆ

ਐਸ ਏ ਐਸ ਨਗਰ, 25 ਜਨਵਰੀ (ਸ.ਬ.) ਸ਼ਾਸਤਰੀ ਮਾਡਲ ਸਕੂਲ, ਫੇਜ਼-1, ਮੁਹਾਲੀ ਵਿਖੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਦਾ ਰੰਗਾਰੰਗ ਪ੍ਰੋਗਰਾਮ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਰ ਸ੍ਰੀ ਰਜਨੀਸ਼ ਕੁਮਾਰ ਨੇ ਦੱਸਿਆ ਕਿ ਸਵੇਰ ਦੀ ਅਸੈਂਬਲੀ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਨੇ ਆਪਣੇ ਭਾਸ਼ਣ ਵਿੱਚ ਭਾਰਤ ਦੇ ਸੰਵਿਧਾਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ| ਇਸ ਉਪਰੰਤ ਸਕੂਲ ਦੀ ਅਧਿਆਪਿਕਾ ਸ਼੍ਰੀਮਤੀ ਪ੍ਰੀਤੀ ਸ਼ਰਮਾ ਨੇ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ|
ਇਸ ਮੌਕੇ ਸਕੂਲ ਦੇ ਕਿੰਡਰ ਗਾਰਟਨ ਸੈਕਸ਼ਨ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ/ਕਵਿਤਾਵਾਂ ਵੀ ਸੁਣਾਈਆਂ| ਸਕੂਲ ਪ੍ਰਿੰਸੀਪਲ ਸ਼੍ਰੀਮਤੀ ਆਰ. ਬਾਲਾ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਵਫਾਦਾਰ/ਇਮਾਨਦਾਰ ਰਹਿਣ ਬਾਰੇ ਦਸਦਿਆਂ ਕਿਹਾ ਕਿ ਸਾਨੂੰ ਦੇਸ਼ ਦੀ ਤਰੱਕੀ ਅਤੇ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ|

Leave a Reply

Your email address will not be published. Required fields are marked *