ਗਣਤੰਤਰ ਦਿਵਸ : ਮੁਹਾਲੀ ਵਿੱਚ ਹੋਇਆ ਰਾਜ ਪੱਧਰੀ ਸਮਾਗਮ

ਐਸ ਏ ਐਸ ਨਗਰ, 26 ਜਨਵਰੀ (ਸ਼ਬy) ਗਣਤੰਤਰ ਦਿਵਸ ਦੇ ਦਿਹਾੜੇ ਮੌਕੇ ਅੱਜ ਮੁਹਾਲੀ ਵਿੱਚ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਵਲੋਂ ਝੰਡਾ ਝੁਲਾਉਣ ਦੀ ਰਸਮ ਅਦਾ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ੪ ਦੇ ਸਵਿੰਧਾਨ ਵਲੋਂ ਦਿੱਤੇ ਅਧਿਕਾਰਾਂ ਦੀ ਜਾਮਣੀ ਭਰਦਾ ਹੈ ਅਤੇ ਸਾਰੇ ਨਾਗਰਿਕਾਂ ਦੇ ਬਰਾਬਰੀ ਦੇ ਅਧਿਕਾਰ ਦੀ ਪ੍ਰੌੜਤਾ ਕਰਦਾ ਹੈ। ਉਹਨਾਂ ਕਿਹਾ ਕਿ ਭਾਰਤ ਹਰ ਪੱਖੋਂ ਤਰੱਕੀ ਕਰ ਰਿਹਾ ਹੈ ਅਤੇ ਭਾਰਤੀ ਵਿਗਆਨੀਆਂ ਨੇ ਸਭਤੋਂ ਪਹਿਲਾਂ ਕੋਰੋਨਾ ਵੈਕਸੀਨ ਬਣਾ ਕੇ ਦੇ੪ ਨੂੰ ਅੱਗੇ ਲਿਆਂਦਾ ਹੈ। ਉਹਨਾਂ ਕਿਹਾ ਕਿ ਭਾਰਤੀ ਵੈਕਸੀਨ ਪੂਰੀ ਤਰ੍ਹਾਂ ਸੁਰਖਿਅਤ ਹੈ ਜਿਸਨੂੰ ਬਣਾਊਣ ਵਾਲੇ ਵਿਗਿਆਨਕ ਵਧਾਈ ਦੇ ਪਾਤਰ ਹਨ।

ਇਸ ਮੌਕੇ ਖਰੜ ਦੇ ਡੀ ਐਸ ਪੀ ਰੁਪਿੰਦਰ ਕੌਰ ਸੋਹੀ ਦੀ ਅਗਵਾਈ ਵਿੱਚ ਪੰਜਾਬ ਪੁਲੀਸ ਦੀਆਂ ਟੁਕੜੀਆਂ ਵਲੋਂ ਪਰੇਡ ਕਰਦਿਆਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਵੱਖ ਵੱਖ ਝਾਂਕੀਆਂ ਵੀ ਪੇ੪ ਕੀਤੀਆਂ ਗਈਆਂ।

ਖਰੜ 26 ਜਨਵਰੀ (੪ਮਿੰਦਰ ਸਿੰਘ ) ਖਰੜ ਵਿਚ 26 ਜਨਵਰੀ ਦਾ ਦਿਹਾੜਾ ਪੂਰੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਖਰੜ ਦੇ ਐਸ ਡੀ ਐਮ ਸ੍ਰੀ ਹਿਮਾਂ੪ੂ ਜੈਨ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅੱਜ ਦਾ ਦਿਹਾੜਾ ਸਾਡੇ ਸਮੂਹ ਦੇ੪ ਵਾਸੀਆਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਸਵਿੰਧਾਨ ਵਲੋਂ ਦਿੱਤੇ ਅਧਿਕਾਰਾਂ ਦੀ ਜਾਮਣੀ ਭਰਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ੪ ਦੇ ਆ੭ਾਦ ਹੋਣ ਤੋਂ ਬਾਅਦ ਡਾ ਭੀਮ ਰਾਓ ਅੰਬੇਦਕਰ ਭਾਰਤ ਦੇ ਪਹਿਲੇ ਕਾ੯ਨ ਮੰਤਰੀ ਬਣੇ ਸਨ ਜਿਨ੍ਹਾਂ ਵਲੋਂ ਭਾਰਤ ਦਾ ਸੰਵਿਧਾਨ ਤਿਆਰ ਕੀਤਾ ਗਿਆ ਜਿਹੜਾ 26ਜਨਵਰੀ 1950 ੯ ਲਾਗੂ ਹੋਇਆ ਅਤੇ ਇਸ ਦੇ ਨਾਲ ਹੀ ਦੁਨੀਆਂ ਵਿੱਚ ਸਭ ਤੋਂ ਵੱਡੇ ਗਣਤੰਤਰ ਦਾ ਜਨਮ ਹੋਇਆ।

ਇਸ ਮੌਕੇ ਐਸ ਡੀ ਐਮ ਵਲੋਂ ਆਜਾਦੀ ਘੁਲਾਟੀਆਂ ਦੇ ਪਰਿਵਾਰਾਂ ੯ ਸਨਮਾਨਿਤ ਕੀਤਾ ਗਿਆ ਅਤੇ ਵੱਖ ਵੱਖ ਮਹਿਕਮਿਆਂ ਦੇ ਚੰਗੀ ਕਾਰਗੁਜਾਰੀ ਵਿਖਾਉਣ ਵਾਲੇ ਅਧਿਕਾਰੀਆਂ ੯ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਗਿੱਧਾ ਅਤੇ ਭੰਗੜਾ ਪੇ੪ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਜਸਵਿੰਦਰ ਸਿੰਘ ਢਿੱਲੋਂ, ਸਬ ਰਜਿਸਟਰਾਰ ਗੁਰਮੰਦਰ ਸਿੰਘ, ਨੈਬ ਤਹਿਸੀਲਦਾਰ ਵਿਵੇਕ ਨਿਰਮੋਹੀ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਅਤੇ ਸਿਟੀ ਥਾਣਾ ਖਰੜ ਦੇ ਐਸ ਐਚ ਓ ਦਲਜੀਤ ਸਿੰਘ ਗਿੱਲ ਵੀ ਹਾ੭ਰ ਸਨ।

ਗਣਤੰਤਰ ਦਿਵਸ ਸਮਾਗਮ ਦੇ ਦੌਰਾਨ ਟ੍ਰੈਕਰਾਂ ਤੇ ਸਵਾਰ ਕਿਸਾਨ ਸਮਾਗਮ ਵਾਲੀ ਥਾਂ ਤੇ ਪਹੁੰਚੇ ਅਤੇ ਨਾਹਰੇਬਾਜੀ ਕਰਕੇ ਅੰਦਰ ਦਾਖਿਲਹੋਣ ਦੀ ਕੋ੪ਿ੪ ਕੀਤੀ ਜਿਨ੍ਹਾਂ ਨੂੰ ਪੁਲੀਸ ਵੱਲੋਂ ਰੋਕਿਆ ਗਿਆ ਅਤੇ ਮਨਾ ਕੇ ਵਾਪਸ ਭੇਜ ਦਿੱਤਾ ਗਿਆ।

Leave a Reply

Your email address will not be published. Required fields are marked *