ਗਣਤੰਤਰ ਦਿਵਸ ਮੌਕੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ : ਨਯਨ ਭੁੱਲਰ

ਐਸ.ਏ.ਐਸ.ਨਗਰ, 17 ਜਨਵਰੀ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਫੇਸ-6 ਸਥਿਤ ਸਰਕਾਰੀ ਕਾਲਜ ਵਿਖੇ ਗਣਤੰਤਰ ਦਿਵਸ ਸਮਾਰੋਹ ਸ਼ਾਨੋ-ਸੌਕਤ ਨਾਲ ਮਨਾਇਆ ਜਾਵੇਗਾ| ਗਣਤੰਤਰ ਦਿਵਸ ਦੀਆਂ ਤਿਆਰੀਆਂ ਜੋਰਾਂ ਤੇ ਚਲ ਰਹੀਆਂ ਹਨ| ਇਸ ਗੱਲ ਦੀ ਜਾਣਕਾਰੀ ਡਾ: ਨਯਨ ਭੁੱਲਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅਤੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਵੀਰ ਸਿੰਘ ਨੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜਾ ਲੈਣ ਮੌਕੇ ਦਿੱਤੀ|
ਡਾ: ਨਯਨ ਭੁੱਲਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਜਿੱਥੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਉਥੇ ਹੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ| ਉਨ੍ਹਾਂ  ਦੱਸਿਆ ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ. ਸੋਅ ਵੀ ਆਯੋਜਿਤ ਕੀਤਾ ਜਾਵੇਗਾ| ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੀ ਅਗਲੀ ਰਿਹਰਸਲ  19 ਜਨਵਰੀ ਨੂੰ ਸਰਕਾਰੀ ਕਾਲਜ ਫੇਸ-6 ਦੇ ਗਰਾਉਂਡ ਵਿਖੇ ਹੋਵੇਗੀ| ਉਨ੍ਹਾਂ ਇਸ ਮੌਕੇ ਦੱਸਿਆ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ, ਇਸ ਲਈ ਇਸ ਸਮਾਰੋਹ ਵਿੱਚ ਸਾਨੂੰ ਵਧ ਚੜ ਕੇ ਸਮੂਲੀਅਤ ਕਰਨੀ ਚਾਹੀਦੀ ਹੈ|  ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸ਼ਰ (ਐਲੀਮੈਂਟਰੀ) ਭਗਵੰਤ ਸਿੰਘ, ਸੱਭਿਆਚਾਰਕ ਪ੍ਰੋਗਰਾਮ ਦੀ ਇੰਚਾਰਜ ਸ੍ਰੀਮਤੀ ਪਰਮਵੀਰ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਵੀਨਾ ਰਾਣੀ ਸਮੇਤ ਹੋਰਨਾਂ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ|

Leave a Reply

Your email address will not be published. Required fields are marked *