ਗਣਤੰਤਰ ਦਿਵਸ ਸਮਾਗਮ ਕਾਰਨ ਪ੍ਰਸ਼ਾਸਨ ਨੇ ਦੁਕਾਨਾਂ ਬੰਦ ਕਰਵਾਈਆਂ
ਬਰਨਾਲਾ, 26 ਜਨਵਰੀ (ਸ.ਬ.) ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਮਨਾਏ ਗਏ ਗਣਤੰਤਰ ਦਿਵਸ ਸਮਾਗਮ ਕਾਰਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਲੇ-ਦੁਆਲੇ ਅਤੇ ਕਚਹਿਰੀ ਚੌਂਕ ਬਰਨਾਲਾ ਦੀਆਂ ਸਮੂਹ ਦੁਕਾਨਾਂ ਨੂੰ ਪੁਲੀਸ ਨੇ ਬੰਦ ਕਰਵਾ ਦਿੱਤਾ। ਹੋਰ ਤਾਂ ਹੋਰ ਪ੍ਰਸ਼ਾਸਨ ਜਦੋਂ ਦਵਾਈਆਂ ਦੀਆਂ ਦੁਕਾਨਾਂ ਵੀ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ, ਜਿਸ ਦਾ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਉਨ੍ਹਾਂ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣ ਆਏ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਜਦੋਂ ਇਸ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਸਮੂਹ ਦੁਕਾਨਦਾਰਾਂ ਨੂੰ ਗਣਤੰਤਰ ਦਿਵਸ ਦੀ ਖ਼ੁਸ਼ੀ ਵਜੋਂ ਦੋ ਘੰਟੇ ਆਪਣੀਆਂ ਦੁਕਾਨਾਂ ਬੰਦ ਰੱਖਣੀਆਂ ਚਾਹੀਦੀਆਂ ਹਨ।