ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਤੇ, ਐਸ.ਡੀ.ਐਮ ਨੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਲਿਆ ਜਾਇਜ਼ਾ

ਐਸ.ਏ.ਐਸ.ਨਗਰ, 20 ਜਨਵਰੀ (ਸ.ਬ.) ਐਸ.ਡੀ.ਐਮ ਡਾ. ਆਰ.ਪੀ. ਸਿੰਘ ਨੇ ਅੱਜ ਸਥਾਨਕ ਫੇਜ਼-6 ਵਿੱਚ ਸਰਕਾਰੀ ਕਾਲਜ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਗਣਤੰਤਰ ਦਿਵਸ ਨੂੰ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਤੇ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ| ਇਸ ਸਬੰਧੀ ਸਮਾਰੋਹ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ|
ਐਸ.ਡੀ.ਐਮ. ਨੇ ਦੱਸਿਆ ਕਿ ਇਸ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਪਿਆਰ ਅਤੇ ਵੱਖ-ਵੱਖ ਸਭਿਆਚਾਰਕ ਵੰਨਗੀਆਂ ਤੇ ਆਧਾਰਤ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ| ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਦੀ ਅਗਲੀ ਰਿਹਰਸਲ 22 ਜਨਵਰੀ ਨੂੰ ਸਰਕਾਰੀ ਕਾਲਜ, ਫੇਜ਼ 6 ਵਿਖੇ ਹੀ ਰੱਖੀ ਗਈ ਹੈ| ਅੱਜ ਦੀ ਰਿਹਰਸਲ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ੍ਰੀ ਸ਼ਰਨਜੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਅਤੇ ਸ਼ਮਸ਼ੇਰ ਸਿੰਘ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ|

Leave a Reply

Your email address will not be published. Required fields are marked *