ਗਰਮੀਆਂ ਦੀਆਂ ਛੁੱਟੀਆਂ ਵਿਚ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਵੱਲੋਂ ਗੁਰਮਤਿ ਕਲਾਸਾਂ ਸ਼ੁਰੂ

ਐਸ. ਏ. ਐਸ ਨਗਰ, 1 ਜੂਨ (ਸ.ਬ.) ਗਰਮੀ ਦੀਆਂ ਛੁੱਟੀਆਂ ਵਿਚ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵੱਲੋਂ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2 ਵਿਖੇ ਗੁਰਮਤਿ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ , ਜਿਸ ਦਾ ਉਦਘਾਟਨ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1 ਦੇ ਪ੍ਰਧਾਨ. ਪਰਮਜੀਤ ਸਿੰਘ ਗਿਲ ਨੇ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਨਾਲ ਜੁੜ ਕੇ ਸਿੱਖੀ ਜਿਹੇ ਅਮੀਰ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ | ਇਸ ਮੌਕੇ ਬੋਲਦਿਆਂ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ ਦੋ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਨੇ ਕਿਹਾ ਕਿ ਗੁਰਬਾਣੀ ਨਾਲ ਜੁੜ ਕੇ ਗੁਰਮਤਿ ਅਤੇ ਸਿੱਖ ਇਤਿਹਾਸ ਦੀ ਸਿੱਖਿਆ ਲੈ ਕੇ ਬੱਚਿਆਂ ਦਾ ਚਹੁੰ ਪੱਖੀ ਵਿਕਾਸ ਕੀਤਾ ਜਾ ਸਕਦਾ ਹੈ| ਉਹਨਾਂ ਦੱਸਿਆ ਕਿ ਗੁਰਮਤਿ ਅਤੇ ਗੁਰਬਾਣੀ ਦੀਆਂ ਇਹ ਕਲਾਸਾਂ 16 ਜੂਨ ਤੱਕ ਲਗਾਤਾਰ ਚੱਲਣਗੀਆਂ ਜਿਸ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਭੱਲਾ ਵੱਲੋਂ ਸੁਖਦੇਵ ਸਿੰਘ, ਹਰਮੀਤ ਕੌਰ ਅਤੇ ਅਮਰਜੀਤ ਸਿੰਘ ਵੱਲੋਂ ਗੁਰਮਤਿ ਕਲਾਸਾਂ ਪੜ੍ਹਾਈਆਂ ਜਾਣਗੀਆਂ| ਇਸ ਤੋਂ ਬਾਅਦ ਬੱਚਿਆਂ ਦਾ ਲਿਖਤੀ ਅਤੇ ਜ਼ਬਾਨੀ ਟੈਸਟ ਲਿਆ ਜਾਵੇਗਾ| ਕੈਂਪ ਦੌਰਾਨ ਬੱਚਿਆਂ ਨੂੰ ਕੀਰਤਨ ਦੀ ਅਤੇ ਗਤਕੇ ਦੀ ਸਿਖਲਾਈ ਵੀ ਦਿੱਤੀ ਜਾਵੇਗੀ| ਕੈਂਪ ਦੀ ਸਮਾਪਤੀ ਤੇ ਬੱਚਿਆਂ ਨੂੰ ਇਨਾਮ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾਵੇਗੀ| ਇਸ ਮੌਕੇ ਹਰਿੰਦਰ ਪਾਲ ਸਿੰਘ, ਬੀਬੀ ਚਰਨਜੀਤ ਕੌਰ ਬੀਬੀ, ਤਰਲੋਚਨ ਕੌਰ ਵੀ ਹਾਜ਼ਰ ਸਨ|

Leave a Reply

Your email address will not be published. Required fields are marked *