ਗਰਮ ਕੋਟੀਆਂ ਦੇ ਕੇ ਵਿਦਿਆਰਥੀਆਂ ਦਾ ਸਨਮਾਨ ਕੀਤਾ

ਐਸ.ਏ.ਐਸ ਨਗਰ , 21 ਜਨਵਰੀ (ਸ.ਬ) ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਬਰਾੜ ਅਤੇ ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਬਰਾੜ ਵੱਲੋਂ ਸਰਕਾਰੀ ਹਾਈ ਸਕੂਲ ਕੁੰਭੜਾ ਦੇ ਹੋਣਹਾਰ ਵਿਦਿਆਰਥੀਆ ਦਾ ਗਰਮ ਕੋਟੀਆਂ ਦੇ ਕੇ ਸਨਮਾਨ ਕੀਤਾ ਗਿਆ|
ਸਕੂਲ ਦੀ ਮੁੱਖ ਅਧਿਆਪਕਾ ਜਸਵਿੰਦਰਪਾਲ ਕੌਰ ਨੇ ਦੱਸਿਆ ਕਿ ਜਰਨੈਲ ਸਿੰਘ ਬਰਾੜ ਦੇ ਪਰਿਵਾਰ ਵੱਲੋਂ ਆਪਣੀ ਨਿੱਜੀ ਕਮਾਈ ਵਿੱਚੋਂ ਸਕੂਲ ਦੇ 10 ਸੈਕਸ਼ਨਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ 30 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ| ਇਸ ਮੌਕੇ ਜਰਨੈਲ ਸਿੰਘ ਬਰਾੜ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਹਨਤੀ ਅਧਿਆਪਕਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜੇ ਵਧੀਆਂ ਆ ਰਹੇ ਹਨ, ਕਿਉਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸੌ ਫੀਸਦੀ ਆਪਣੇ ਅਧਿਆਪਕਾਂ ਤੇ ਹੀ ਨਿਰਭਰ ਹੁੰਦੇ ਹਨ ਜਦੋਂਕਿ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਪੜ੍ਹੇ ਲਿਖੇ ਮਾਪੇ ਅਤੇ ਟਿਊਟਰ ਉਨ੍ਹਾਂ ਦੀ ਪੜ੍ਹਾਈ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ| ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਸਕੂਲਾਂ ਦੇ ਹੋਰ ਬਹੁਤ ਸਾਰੇ ਕੰਮ ਜਿਵੇਂ ਮਿਡ-ਡੇ-ਮੀਲ, ਡਾਕ ਤਿਆਰ ਕਰਨੀ ਅਤੇ ਵੱਖ-ਵੱਖ ਤਰ੍ਹਾਂ ਦੀਆਂ ਗ੍ਰਾਂਟਾ ਖਰਚ ਕਰਨ ਵਰਗੇ ਕੰਮ ਕਰਨੇ ਪੈਂਦੇ ਹਨ, ਜਦੋਂਕਿ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਕੋਲ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੁੰਦਾ| ਫੇਰ ਵੀ ਸਰਕਾਰੀ ਸਕੂਲਾਂ ਦੇ ਅਧਿਆਪਕ ਵਧੀਆਂ ਨਤੀਜੇ ਦੇਣ ਵਿੱਚ ਕਾਮਯਾਬ ਹੋ ਰਹੇ ਹਨ| ਇਸ ਮੌਕੇ ਸਕੂਲ ਦੇ ਹੋਰ ਅਧਿਆਪਕ ਵੀ ਹਾਜ਼ਿਰ ਸਨ|

Leave a Reply

Your email address will not be published. Required fields are marked *