ਗਰੀਬ ਚੇਤਨਾ ਮੰਚ ਵਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ

ਐਸ ਏ ਐਸ ਨਗਰ, 22 ਅਗਸਤ (ਸ.ਬ.) ਗਰੀਬ ਚੇਤਨਾ ਮੰਚ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜੈਅੰਤੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ| ਇਸ ਮੌਕੇ ਮੰਚ ਦੇ ਪ੍ਰਧਾਨ ਹਰਨੇਕ ਸਿੰਘ ਭੜੀ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਸਹੀ ਕਿਹਾ ਸੀ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਭੇਜਿਆ ਪੈਸਾ ਲੋਕਾਂ ਤੱਕ ਬਹੁਤ ਘੱਟ ਪਹੁੰਚਦਾ ਹੈ ਅਤੇ ਰਸਤੇ ਵਿੱਚ ਹੀ ਭ੍ਰਿਸ਼ਟਾਚਾਰ ਦੀ ਭੇਂਟ ਚੜ ਜਾਂਦਾ ਹੈ| ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਭ੍ਰਿਸ਼ਟਾਚਾਰ ਦਾ ਰੂਪ ਸਾਹਮਣੇ ਲਿਆਉਣਾ ਚਾਹੀਦਾ ਹੈ ਅਤੇ ਇਸਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ|

Leave a Reply

Your email address will not be published. Required fields are marked *