ਗਰੀਬ ਲੋਕਾਂ ਦੀ ਭਲਾਈ ਲਈ ਉਪਰਾਲੇ ਜਾਰੀ : ਸਿੱਧੂ

ਐਸ ਏ ਐਸ ਨਗਰ, 1 ਅਗਸਤ (ਸ.ਬ.) ਪੰਜਾਬ ਦੀ ਕਾਂਗਰਸ ਸਰਕਾਰ ਗਰੀਬ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬਧ ਹੈ ਤੇ ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਹਰਇੱਕ ਲੋੜਵੰਦ ਵਿਅਕਤੀ ਇਨ੍ਹਾਂ ਦਾ ਪੂਰਾ ਲਾਭ ਲੈ ਸਕੇ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਨਜ਼ਦੀਕੀ ਪਿੰਡ ਗੀਗੇਮਾਜਰਾ ਵਿਖੇ ਬੁਢਾਪਾ ਅਤੇ ਵਿਧਵਾ ਪੈਨਸ਼ਨਾਂ ਦੇ ਮਨਜੂਰੀ ਪੱਤਰ ਲੋੜਵੰਦ ਲਾਭਪਾਤਰੀਆਂ ਵਿੱਚ ਵੰਡਣ ਮਗਰੋਂ ਪੰਜਾਬ ਯੂਥ ਕਾਂਗਰਸ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਜਨਰਲ ਸਕੱਤਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ| ਐਡਵੋਕੇਟ ਸਿੱਧੂ ਨੇ ਇਸ ਮੌਕੇ ਲਗਭਗ ਅਠਾਈ ਲਾਭਪਾਤਰੀਆਂ ਨੂੰ ਬੁਢਾਪਾ ਅਤੇ ਵਿਧਵਾ ਪੈਨਸ਼ਨਾਂ ਦੇ ਮੰਜੂਰੀ ਪੱਤਰ ਜਾਰੀ ਕੀਤੇ| ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਮੁਹਾਲੀ ਹਲਕੇ ਵਿੱਚ ਲਗਾਤਾਰ ਵਿਸ਼ੇਸ਼ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਲਗਾਤਾਰ ਭਰਵਾਏ ਜਾ ਰਹੇ ਹਨ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਕੋਲੋਂ ਜਲਦ ਤੋਂ ਜਲਦ ਮਨਜੂੰਰੀ ਦਿਵਾ ਕੇ ਲੋੜਵੰਦ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਆਟਾ ਦਾਲ, ਸ਼ਗਨ ਸਕੀਮ, ਬੁਢਾਪਾ ਤੇ ਵਿਧਵਾ ਪੈਨਸ਼ਨਾਂ ਅਤੇ ਕਿਰਤੀ ਕਾਰਡ ਬਣਾਉਣ ਵਿੱਚ ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਗੀਗੇਮਾਜਰਾ, ਬਾਬਾ ਬਲਵਿੰਦਰ ਸਿੰਘ, ਕੁਲਵੰਤ ਸਿੰਘ ਫੌਜੀ, ਸੇਵਾ ਸਿੰਘ ਪ੍ਰਧਾਨ, ਅਵਤਾਰ ਸਿੰਘ, ਜਰਨੈਲ ਸਿੰਘ ਕਾਲਾ ਪੰਚ, ਨਿਰਮਲ ਸਿੰਘ, ਨੰਬਰਦਾਰ ਹੁਕਮ ਸਿੰਘ, ਅਨਮੋਲਰਤਨ ਸਿੰਘ, ਕਰਨ ਗਿੱਲ ਅਤੇ ਪਿੰਡ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *