ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜੱਥੇਦਾਰ ਬਣਾਇਆ

ਅੰਮ੍ਰਿਤਸਰ, 22 ਅਕਤੂਬਰ (ਸ.ਬ.) ਦਮਦਮਾ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਹਰਪ੍ਰੀਤ ਸਿੰਘ ਨੂੰ ਹੁਣ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮਾਨ ਸੰਭਾਲ ਦਿਆਂ ਉਹਨਾਂ ਨੂੰ ਕਾਰਜਕਾਰੀ ਜੱਥੇਦਾਰ ਬਣਾ ਦਿੱਤਾ ਗਿਆ ਹੈ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਗਈ ਹੈ| ਉਹ ਦਮਦਮਾ ਸਾਹਿਬ ਦਾ ਕੰਮਕਾਜ ਵੀ ਦੇਖਦੇ ਰਹਿਣਗੇ|
ਜ਼ਿਕਰਯੋਗ ਹੈ ਕਿ 10 ਸਾਲ ਲੰਮਾ ਕਾਰਜਕਾਲ ਭੋਗਣ ਤੋਂ ਬਾਅਦ ਬੀਤੀ 18 ਅਕਤੂਬਰ ਦੀ ਰਾਤ ਨੂੰ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ| ਅੱਜ ਐਸਜੀਪੀਸੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਵਿੱਚ ਆਰਜ਼ੀ ਤੌਰ ਤੇ ਗਿਆਨੀ ਹਰਪ੍ਰੀਤ ਸਿੰਘ ਉੱਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕਰਨ ਤੇ ਸਹਿਮਤੀ ਬਣੀ ਹੈ|

Leave a Reply

Your email address will not be published. Required fields are marked *