ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਕਰਨ ਲਈ ਜਾਗਰੂਕ ਕੀਤਾ

ਐਸ.ਏ.ਐਸ.ਨਗਰ, 24 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਵੱਲੋਂ ਸਵੱਛ ਭਾਰਤ ਸਰਵੇਖਣ 2020-21 ਮੁਹਿੰਮ ਤਹਿਤ ਸਥਾਨਕ ਫੇਜ਼ 3ਬੀ1 ਵਿੱਚ ਨਗਰ ਨਿਗਮ ਦੇ ਅਸਿਸਟੇਂਟ ਕਮਿਸ਼ਨਰ ਸ੍ਰ. ਸੁਰਜੀਤ ਸਿੰਘ ਦੀ ਅਗਵਾਈ ਹੇਠ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ ਵੱਖਰਾ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿੱਚ ਜਨਤਾ ਮਾਰਕੀਟ  ਦੇ ਦੁਕਾਨਦਾਰਾਂ ਅਤੇ ਰਿਹਾਇਸ਼ੀ ਖੇਤਰ ਦੇ ਵਸਨੀਕਾਂ ਨੇ ਭਾਗ ਲਿਆ| ਇਸ ਮੌਕੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ| 
ਇਸ ਮੌਕੇ ਸ੍ਰ. ਪਿੰ੍ਰਸ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਸਫਾਈ ਦਾ ਪੱਧਰ ਲਗਾਤਾਰ ਹੇਠਾਂ ਵੱਲ ਜਾ ਰਿਹਾ ਹੈ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਨਗਰ ਨਿਗਮ ਦੇ ਨਾਲ-ਨਾਲ ਸ਼ਹਿਰਵਾਸੀਆਂ ਨੂੰ ਵੀ ਆਪਣੀ          ਜਿੰਮੇਵਾਰੀ ਨਿਭਾਉਣੀ ਪਵੇਗੀ ਤਾਂ ਜੋ ਸਾਫ ਸੁਥਰੇ ਸ਼ਹਿਰਾਂ ਦੀ ਰੈਕਿੰਗ ਵਿੱਚ ਮੁਹਾਲੀ ਦਾ ਨਾਮ ਸਿਖਰ ਤੇ ਹੋ ਸਕੇ|  ਇਸ ਮੌਕੇ ਨਗਰ ਨਿਗਮ ਦੀ ਟੀਮ ਵਲੋਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਅਤੇ ਘਰਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਗਿਆ| ਇਸ ਮੌਕੇ ਹਾਜਿਰ ਵਿਅਕਤੀਆਂ ਨੂੰ ਜੂਟ ਦੇ ਬਣੇ ਥੈਲੇ ਵੀ ਵੰਡੇ ਗਏ| 
ਇਸ ਮੌਕੇ ਨਗਰ ਨਿਗਮ ਦੀ ਟੀਮ ਵਿੱਚ ਸ਼ਾਮਿਲ ਸੈਨੇਟਰੀ ਸੁਪਰਵਾਈਜਰਾਂ ਹਰਮਿੰਦਰ ਸਿੰਘ, ਰਣਜੀਤ ਸਿੰਘ ਅਤੇ ਸੈਨੀਟਰੀ ਫੈਸਿਲਿਟੇਟਰ ਇੰਦਰਜੀਤ ਕੌਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ 15 ਦਿਨਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦੇ ਤਹਿਤ ਵਸਨੀਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਨ ਅਤੇ ਪਲਾਸਟਿਕ ਦੇ ਲਿਫਾਫਿਆਂ ਕਾਰਨ ਫੈਲ ਰਹੇ ਪ੍ਰਦੂਸ਼ਨ ਨੂੰ ਰੋਕਣ ਲਈ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਜੂਟ ਜਾਂ ਕੱਪੜੇ ਦੇ ਬਣੇ ਹੋਏ ਥੈਲੇ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ| 
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਪ੍ਰੀਤ ਕੌਰ ਪ੍ਰਿੰਸ, ਹਰਜੀਤ ਸਿੰਘ ਟਰਾਂਸਪੋਟਰ, ਨਾਨਕ ਸਿੰਘ, ਇੰਦਰਪ੍ਰੀਤ ਸਿੰਘ ਟਿੰਕੂ, ਗੁਰਕੀਰਤ ਸਿੰਘ, ਅਮਨਦੀਪ ਸਿੰਘ ਅਤੇ ਭੁਪਿੰਦਰ ਸਿੰਘ ਹਾਜਿਰ ਸਨ|

Leave a Reply

Your email address will not be published. Required fields are marked *