ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਐਸ.ਏ.ਐਸ.ਨਗਰ, 30 ਸਤੰਬਰ (ਸ.ਬ.) ਨਗਰ ਨਿਗਮ ਮੁਹਾਲੀ ਵੱਲੋਂ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਫੇਜ਼-10 ਦੇ ਸੈਂਟਰ ਪਾਰਕ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਰੈਜੀਡੇਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੈਂਬਰ, ਮਾਰਕੀਟ ਐਸੋਸੀਏਸ਼ਨ ਦੇ ਮੈਂਬਰ ਅਤੇ ਸੀਨੀਅਰ ਸਿਟੀਜ਼ਨ ਸ਼ਾਮਿਲ ਹੋਏ|
ਇਸ ਮੌਕੇ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਦੇਣ ਦੀ ਅਪੀਲ ਕੀਤੀ ਗਈ ਅਤੇ ਇਸਦੇ ਨਾਲ ਹੀ ਘਰਾਂ ਵਿੱਚ ਹੋਮ ਕਮਪੋਸਟਿੰਗ ਕਰਨ, ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਕੋਵਿਡ-19 ਸੰਬਧੀ ਜਾਗਰੂਕ ਕੀਤਾ ਗਿਆ| ਇਸ ਮੌਕੇ ਨਗਰ ਨਿਗਮ ਮੁਹਾਲੀ ਵੱਲੋਂ ਕਪੜੇ ਦੇ ਥੈਲੇ ਅਤੇ ਮਾਸਕ ਵੀ ਵੰਡੇ ਗਏ ਅਤੇ ਸਵੱਛਤਾ ਐਪ ਦੀ ਵੀ ਜਾਣਕਾਰੀ ਦਿੱਤੀ ਗਈ| ਇਸ ਮੌਕੇ ਨਗਰ ਨਿਗਮ ਮੁਹਾਲੀ ਦੇ ਅਸਿਸਟੈਂਟ ਕਮਿਸ਼ਨਰ ਸੁਰਜੀਤ ਸਿੰਘ, ਚੀਫ ਸੈਨੇਟਰੀ ਇੰਪੈਕਟਰ ਸਰਬਜੀਤ ਸਿੰਘ, ਸੈਨੇਟਰੀ ਇੰਸਪੈਕਟਰ ਜਗਰੂਪ ਸਿੰਘ, ਲਾਇਨਜ਼ ਸਰਵਿਸ ਦੇ ਮੈਨੇਜਰ ਸੁਖਜਿੰਦਰ ਸਿੰਘ, ਸੁਪਰਵਾਈਜ਼ਰ ਗੁਰਵਿੰਦਰ ਸਿੰਘ, ਚਮਨ ਮਿਸ਼ਰਾ ਅਤੇ ਸੈਨੇਟਰੀ ਫੈਸਿਲਿਟੇਟਰ ਨਰਿੰਦਰ ਸਿੰਘ ਸ਼ਾਮਿਲ ਸਨ|

Leave a Reply

Your email address will not be published. Required fields are marked *