ਗੀਗੇਮਾਜਰਾ ਦੇ ਵੀਹ ਪਰਿਵਾਰ ਕਾਂਗਰਸ ਵਿੱਚ ਸ਼ਾਮਿਲ

ਐਸ ਏ ਐਸ ਨਗਰ, 20 ਜਨਵਰੀ (ਸ.ਬ.)  ਅੱਜ ਪਿੰਡ ਗੀਗੇਮਾਜਰਾ ਦੇ ਲੱਗਭਗ ਵੀਹ ਪਰਿਵਾਰਾਂ  ਨੇ ਬਲਾਕ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾਂ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਨ ਦਾ ਐਲਾਨ ਕਰ ਦਿੱਤਾ| ਇਸ ਮੌਕੇ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵੱਲ ਆ ਰਹੇ ਹਨ| ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਆਪਸ ਚ ਮਿਲ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੂਝਵਾਨ ਲੋਕ ਇਨ੍ਹਾਂ ਦੀਆਂ ਮੋਮੋਠਗਣੀਆਂ ਗੱਲਾਂ ਵਿੱਚ ਨਹੀਂ ਆਉਣਗੇ |
ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਚ ਗੁਰਦੇਵ ਸਿੰਘ, ਪੰਚ ਮਾਨ ਸਿੰਘ, ਸਾਧੂ ਸਿੰਘ, ਰਮੇਸ਼ ਸਿੰਘ, ਗੁਰਮੀਤ ਸਿੰਘ, ਗੁਰਮੁੱਖ ਸਿੰਘ, ਸੁਰਜੀਤ ਸਿੰਘ, ਅਮਰੀਕ ਸਿੰਘ, ਬਿਕਰਮ ਸਿੰਘ, ਗੁਰਮੀਤ ਸਿੰਘ ਪ੍ਰਧਾਨ ਬਾਲਮੀਕ ਸਭਾ, ਕਾਕਾ ਸਿੰਘ, ਧਰਮਿੰਦਰ ਸਿੰਘ, ਬਲਬੀਰ ਸਿੰਘ, ਹਰਨੇਕ ਸਿੰਘ, ਬਹਾਦਰ ਸਿੰਘ, ਦੇਵ ਸਿੰਘ, ਗੁਰਜੀਤ ਸਿੰਘ, ਭਿੰਦਰ ਸਿੰਘ, ਚੌਕੀਦਾਰ ਫਕੀਰ ਸਿੰਘ, ਫੌਜੀ ਗੁਰਦੇਵ ਸਿੰਘ, ਮਲਕੀਤ ਸਿੰਘ, ਪਾਲਾ ਸਿੰਘ, ਚਰਨ ਸਿੰਘ, ਕੁਕੂ ਸਿੰਘ, ਨੈਬ ਸਿੰਘ |

Leave a Reply

Your email address will not be published. Required fields are marked *